Home » ਨਵੀਂ ਦਿੱਲੀ » ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ

ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ

SHARE ARTICLE

133 Views

ਨਵੀਂ ਦਿੱਲੀ, 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਅਰਦਾਸ ਕਰ ਕੇ ਸੇਵਾ ਸ਼ੁਰੂ ਕੀਤੀ ਗਈ। ਇਹ ਸੇਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਜੀ, ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਸਤਨਾਮ ਸਿੰਘ ਜੀ ਤੇ ਸਾਥੀਆਂ ਦੀ ਦੇਖ ਰੇਖ ਹੇਠ ਮੁਕੰਮਲ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਉਹ ਅਸਥਾਨ ਹੈ ਜਿਥੇ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਇਤਿਹਾਸਕ ਅਤੇ ਪਵਿੱਤਰ ਅਸਥਾਨ ਦੇ ਦਰਸ਼ਨਾਂ ਵਾਸਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤ ਆਉਂਦੀ ਹੈ। ਉਹਨਾਂ ਕਿਹਾ ਕਿ ਬਜ਼ੁਰਗਾਂ ਤੇ ਅੰਗਹੀਣਾਂ ਤੇ ਹੋਰ ਲੋੜਵੰਦਾਂ ਨੂੰ ਗੁਰੂ ਮਹਾਰਾਜ ਦਾ ਅਸਥਾਨ ਉੱਚਾ ਹੋਣ ਕਾਰਨ ਪੌੜੀਆਂ ਚੜ੍ਹਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁਸ਼ਕਿਲਾਂ ਨੂੰ ਵੇਖਦਿਆਂ ਅਸੀਂ ਫੈਸਲਾ ਕੀਤਾ ਹੈ ਕਿ ਸੰਗਤਾਂ ਦੀ ਸਹੂਲਤ ਵਾਸਤੇ ਇਥੇ ਲਿਫਟ ਲਗਾਈ ਜਾਵੇ। ਉਹਨਾਂ ਕਿਹਾ ਕਿ ਲਿਫਟ ਗਰਾਊਂਡ ਫਲੋਰ ਤੋਂ ਹੀ ਸ਼ੁਰੂ ਹੋਵੇਗੀ ਜਿਸ ਨਾਲ ਵ੍ਹੀਲ ਚੇਅਰ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਬਾਬਾ ਬਚਨ ਸਿੰਘ ਜੀ ਦੀ ਅਗਵਾਈ ਹੇਠ ਸਹੂਲਤ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਸੇਵਾ ਆਰੰਭੀ ਗਈ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵੱਡਮੁੱਲੀ ਸੇਵਾ ਵਾਸਤੇ ਉਹ ਬਾਬਾ ਜੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣ ਤਾਂ ਜੋ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਿਆ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ