ਨਵੀਂ ਦਿੱਲੀ 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਵੈਟਰਨ ਮੈਰਾਥਨ ਦੌੜਾਕ ਟਰਬਨ ਟੋਰਨਾਡੋ ਫੌਜਾ ਸਿੰਘ, ਜਿਨ੍ਹਾਂ ਦਾ ਕੱਲ੍ਹ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਇੱਕ ਰਨਿੰਗ ਟਰੈਕ ਅਤੇ ਖੇਡ ਦੇ ਮੈਦਾਨਾਂ ਵਾਲਾ ਇੱਕ ਸਪੋਰਟਸ ਕੰਪਲੈਕਸ ਸਥਾਪਤ ਕਰਨ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਡਾ. ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਸਪੋਰਟਸ ਕਾਲਜ ਜਲੰਧਰ ਵਿੱਚ 400 ਮੀਟਰ ਐਥਲੈਟਿਕ ਟਰੈਕ ਨੂੰ ਰੀਟ੍ਰੋਫਿਟ ਕੀਤਾ ਜਾਵੇਗਾ ਅਤੇ ਇਸਦਾ ਨਾਮ ਫੌਜਾ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ, ਜਿਸਨੇ 100 ਸਾਲ ਦੀ ਉਮਰ ਤੋਂ ਬਾਅਦ ਵੀ 50 ਕਿਲੋਮੀਟਰ ਦੀਆਂ ਵੱਖ-ਵੱਖ ਗਲੋਬਲ ਮੈਰਾਥਨ ਦੌੜ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਡਾ. ਸਾਹਨੀ ਨੇ ਆਪਣੇ ਵਿਸ਼ਵ ਪੰਜਾਬੀ ਸੰਗਠਨ ਦੁਆਰਾ ਆਯੋਜਿਤ ਵੱਖ-ਵੱਖ ਵਿਸਾਖੀ ਸੁਪਰ ਸਿੱਖ ਮੈਰਾਥਨਾਂ ਵਿੱਚ ਫੌਜਾ ਸਿੰਘ ਦੀ ਮੌਜੂਦਗੀ ਨੂੰ ਯਾਦ ਕੀਤਾ। ਡਾ. ਸਾਹਨੀ ਨੇ ਕਿਹਾ ki ਫੌਜਾ ਸਿੰਘ ਸਾਡੇ ਨੌਜਵਾਨਾਂ ਅਤੇ ਬਜ਼ੁਰਗਾਂ ਲਈ ਹਮੇਸ਼ਾ ਤੰਦਰੁਸਤ ਰਹਿਣ ਲਈ ਇੱਕ ਮਹਾਨ ਪ੍ਰੇਰਨਾ ਹਨ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।