Home » ਮਾਝਾ » ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਧਾਮੀ ਨੇ ਕੀਤਾ ਉਦਘਾਟਨ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਧਾਮੀ ਨੇ ਕੀਤਾ ਉਦਘਾਟਨ

SHARE ARTICLE

33 Views

ਅੰਮ੍ਰਿਤਸਰ,16 ਜੁਲਾਈ-
ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ‘ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰਮੁੱਖ ਸਖਸ਼ੀਅਤਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਇਸ ਮੌਕੇ ਐਡਵੋਕਟ ਸ. ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੰਗਤ ਦੀ ਵੱਡੀ ਮੰਗ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ ‘ਤੇ ਗੁਰਦਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਵੱਖਰਾ ਯੂਟਿਊਬ ਚੈਨਲ “ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਫੀਸ਼ੀਅਲ” ਸਥਾਪਤ ਕੀਤਾ ਗਿਆ ਹੈ। ਇਸ ਚੈਨਲ ‘ਤੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਮਾਪਤੀ ਤੱਕ ਸੰਗਤਾਂ ਗੁਰਬਾਣੀ ਕੀਰਤਨ ਸੁਣ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਜਲਦੀ ਹੀ ਗੁਰਬਾਣੀ ਕੀਰਤਨ ਸੰਗਤ ਤੀਕ ਪਹੁੰਚਾਉਣ ਦੇ ਕਾਰਜ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸੱਕਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਾਵਾ ਸਿੰਘ ਗੁਮਾਨਪੁਰਾ , ਸ .ਅਮਰਜੀਤ ਸਿੰਘ ਬੰਡਾਲਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਓ.ਐਸ.ਡੀ. ਸ. ਸਤਬੀਰ ਸਿੰਘ
ਸਕੱਤਰ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸਿੰਘ ਵਿਦਵਾਨ ਡਾ. ਅਮਰਜੀਤ ਸਿੰਘ, ਸ. ਰਣਜੀਤ ਸਿੰਘ ਜਲੰਧਰ ਆਦਿ ਮੌਜੂਦ ਸਨ।

Official YouTube channel launched to broadcast Gurbani Kirtan from Gurdwara Shaheed Ganj Baba Deep Singh Ji
Shiromani Committee President Advocate Dhami inaugurated
Amritsar, July 16-
The Sangat will now be able to listen to live broadcast of Gurbani Kirtan from Gurdwara Shaheed Ganj Baba Deep Singh Ji Sri Amritsar on Youtube. In this regard, the Shiromani Gurdwara Parbandhak has established its official YouTube channel, which was formally inaugurated by Shiromani Committee President Advocate Harjinder Singh Dhami today in the presence of prominent personalities.
On this occasion, Advocate S. Harjinder Singh Dhami said that in view of the huge demand of the Sangat, an initiative has been taken to start live broadcast of Gurbani Kirtan from Gurdwara Shaheed Ganj Baba Deep Singh Ji similar to the broadcast from Sachkhand Sri Harmandir Sahib. He said that in this regard, a separate YouTube channel “Gurdwara Shaheed Ganj Baba Deep Singh Ji Official” has been established. On this channel, the Sangat will be able to listen to Gurbani Kirtan from early morning until the end of the day. He said that along with this, the work of making Gurbani Kirtan available to the Sangat from other Gurdwaras will also be implemented soon.

On this occasion, Shiromani Committee Chief Secretary S. Kulwant Singh Mannan, Members S. Amarjit Singh Bhalaipur, S. Bawa Singh Gumanpura, S. Amarjit Singh Bandala, S. Harjap Singh Sultanwind, OSD S. Satbir Singh, Secretary, S. Pratap Singh, S. Balwinder Singh Kahlwan, Private Secretary S. Shahbaz Singh, Additional Secretary S. Bijay Singh, Deputy Secretary Jaswinder Singh Jassi, S. Harbhajan Singh Waqta, Singh Scholar Dr. Amarjit Singh, S. Ranjit Singh Jalandhar etc. were present.

https://www.youtube.com/@ShaheedGanjBabaDeepSinghJi

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News