Home » ਸੰਸਾਰ » ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 761 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਕੌਂਸਲੇਟ ਅੱਗੇ ਭਾਰੀ ਰੋਸ-ਪ੍ਰਦਰਸ਼ਨ ???? ਕੈਨੇਡਾ ਵਿਖ਼ੇ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ

ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 761 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਕੌਂਸਲੇਟ ਅੱਗੇ ਭਾਰੀ ਰੋਸ-ਪ੍ਰਦਰਸ਼ਨ ???? ਕੈਨੇਡਾ ਵਿਖ਼ੇ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ

SHARE ARTICLE

221 Views

ਨਵੀਂ ਦਿੱਲੀ 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਵੈਨਕੂਵਰ ਭਾਰਤੀ ਐਂਬੈਸੀ ਅੱਗੇ ਭਾਰੀ ਰੋਸ ਮੁਜਾਹਿਰਾ ਕੀਤਾ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ । ਇਸ ਦੌਰਾਨ ਮੁਜਾਹਿਰੇ ਵਿਚ ਕਿਸਾਨਾਂ ਦੇ ਹੱਕ ਦੇ ਵਿੱਚ ਵੀ ਆਵਾਜ਼ ਬੁਲੰਦ ਕੀਤੀ ਗਈ ਅਤੇ ਭਾਈ ਗੁਰਮੀਤ ਸਿੰਘ ਤੂਰ ਨੇ ਆਖਿਆ ਕਿ ਕਿਸਾਨਾਂ ਦਾ ਇੱਕੋ ਹਾਲ ਹੈ ਖਾਲਿਸਤਾਨ ਇਸ ਨਾਲ ਨੀ ਪੰਜਾਬ ਦਾ ਕਿਸਾਨ, ਜਵਾਨ, ਫ਼ਸਲ, ਨਸਲ ਅਤੇ ਧਰਮ ਬਚਾਇਆ ਜਾ ਸਕਦਾ ਹੈ । ਕੌਮੀ ਘਰ ਦੀ ਸਥਾਪਤੀ ਹੀ ਹਰ ਇੱਕ ਮਸਲੇ ਦਾ ਹੱਲ ਹੈ । ਕੀਤੇ ਗਏ ਮੁਜਾਹਿਰੇ ਵਿਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਇਕੱਤਰ ਹੋਈਆਂ ਸਨ ਅਤੇ ਉਨ੍ਹਾਂ ਵਲੋਂ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜੋਰਾਂ ਤੇ ਚੁੱਕੀ ਗਈ ਸੀ। ਮੁਜਾਹਿਰੇ ਵਿਚ ਵਿਸ਼ੇਸ਼ ਤੌਰ ਤੇ ਗੁਰੂ ਘਰ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ, ਭਾਈ ਮਨਜਿੰਦਰ ਸਿੰਘ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਜੈਪਾਲ ਸਿੰਘ, ਭਾਈ ਅਵਤਾਰ ਸਿੰਘ ਖਹਿਰਾ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਵਸਫੋਰਡ ਤੋਂ ਰਣਜੀਤ ਸਿੰਘ ਖਾਲਸਾ, ਕਰਨੈਲ ਸਿੰਘ ਟੁੱਟ, ਰਜਿੰਦਰ ਸਿੰਘ ਨੱਤ, ਮਹਿੰਦਰ ਸਿੰਘ ਕੈਲੀਫੋਰਨੀਆ ਨੇ ਹਾਜ਼ਿਰੀ ਭਰ ਕੇ ਸੰਗਤਾਂ ਦਾ ਜੋਸ਼ ਵਧਾਇਆ ਸੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ