Home » ਪੰਜਾਬ » 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

SHARE ARTICLE

119 Views

 

 

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

 

 

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ