ਨਵੀਂ ਦਿੱਲੀ 26 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਕਰਵਾਏ ਗਏ ਪ੍ਰੋਗਰਾਮ ਆਤਮ ਗਾਇਨ ਵਿਚ ਰੋਮਾਂਟਿਕ ਗਾਣੇ ਗਾਉਣ ਦੇ ਨਾਲ ਭੰਗੜੇ ਪੁਆਉਣ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ । ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੰਤਰੀ ਮੰਤਰੀ ਹਰਜੋਤ ਬੈਂਸ ਅਤੇ ਸਮੁੱਚੀ ਮੇਨੇਜਮੈਂਟ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰ ਕੇ ਬੇਮਿਸਾਲ ਤਨਖਾਹ ਲਗਾਈ ਜਾਣੀ ਚਾਹੀਦੀ ਹੈ ਜਿਸ ਨਾਲ ਕੌਈ ਵੀਂ ਇਸ ਤਰ੍ਹਾਂ ਦੀ ਹਰਕਤ ਨਾ ਕਰ ਸਕੇ । ਬੀਰ ਸਿੰਘ ਨੇ ਤਾਂ ਮੁਆਫ਼ੀ ਵੀ ਮੰਗ ਲਈ, ਨਾਲ ਦੀ ਨਾਲ ਅਕਾਲ ਤਖ਼ਤ ਸਾਹਿਬ ‘ਤੇ ਵੀ ਪੇਸ਼ ਵੀਂ ਹੋ ਗਿਆ, ਪਰ ਭਾਸ਼ਾ ਵਿਭਾਗ ਦੇ ਵਿਦਵਾਨ ਡਾਇਰੈਕਟਰ ਸਾਹਿਬ ਤੇ ਉਨ੍ਹਾਂ ਦੇ ਵਿਦਵਾਨ ਸਾਥੀ ਜਿਨ੍ਹਾਂ ਪ੍ਰੋਗਰਾਮ ਬਣਾਇਆ ਤੇ ਜਿਹੜੇ ਹੁਣ ਤਕ ਬਿਲਕੁਲ ਚੁੱਪ ਬੈਠੇ ਨੇ ਤੇ ਹਾਲੇ ਤੱਕ ਉਨ੍ਹਾਂ ਤਾਂ ਕੋਈ ਸਪੱਸ਼ਟੀਕਰਨ ਵੀ ਨਹੀਂ ਦਿੱਤਾ। ਇਸ ਨਾਲ ਸਾਬਿਤ ਹੁੰਦਾ ਹੈ ਕਿ ਇਹ ਸਭ ਜਾਣਬੁਝ ਕੇ ਪੰਥ ਦੀ ਭਾਵਨਾਵਾਂ ਨਾਲ ਖਿਲਵਾੜ ਕਰਣ ਦੀ ਸੋਚੀ ਸਮਝੀ ਸਾਜ਼ਿਸ਼ ਖੇਡੀ ਗਈ ਸੀ । ਭਗਵੰਤ ਮਾਨ ਵਰਗਾ ਬੰਦਾ ਜੋ ਕਿ ਸਾਰੀ ਉਮਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਘਟਾ ਕੇ ਵੇਖਦਾ ਰਿਹਾ ਹੈ। ਇਹ ਉਸੇ ਸੋਚ ਦਾ ਪੈਰੋਕਾਰ ਹੈ ਜਿਹੜੀ ਸਮੁੱਚੀ ਸਿੱਖ ਵਿਰਾਸਤ ਅਤੇ ਇਤਿਹਾਸ ਨੂੰ ਛੁਟਿਆਉਣ ਲਈ ਭਗਤ ਸਿੰਘ ਦਾ ਬਿੰਬ ਆਪਣੇ ਹਿਸਾਬ ਨਾਲ ਵਰਤਦੀ ਹੈ। ਹਾਲੇ ਵੀਂ ਕਈਆਂ ਨੂੰ ਇਹ ਲੱਗ ਰਿਹਾ ਹੈ ਕੀ ਉਹ ਬੇਅਦਬੀ ਵਿਰੁੱਧ ਕਾਨੂੰਨ ਚੰਗੀ ਨੀਅਤ ਨਾਲ ਬਣਾ ਰਿਹਾ ਹੈ। ਜਦਕਿ ਬੇਅਦਬੀ ਕਰਣ ਤੇ ਕਰਵਾਉਣ ਵਿਚ ਓਹ ਵੀਂ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।