ਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਬਲ ਬਖਸ਼ਣ ਲਈ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕੀਤੀ ਗਈ । ਉਪਰੰਤ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਅਸੀਂ ਗੁਰੂ ਚਰਨਾਂ ਵਿੱਚ ਅਰਦਾਸ ਜਿੱਥੇ ਗੁਰੂ ਘਰਾਂ ਨੂੰ ਸਰਕਾਰੀ ਚਾਪਲੂਸਾਂ ਤੋਂ ਮੁਕਤ ਕਰਵਾਉਣ ਦੀ ਬੇਨਤੀ ਕੀਤੀ ਹੈ ਉੱਥੇ ਹੀ ਗੁਰੂ ਸਾਹਿਬ ਅੱਗੇ ਇਹ ਅਰਜ਼ ਵੀ ਕੀਤੀ ਹੈ ਕਿ ਅਦਾਲਤ ਦੇ ਫੈਸਲੇ ਤੇ ਜਿਹੜਾ ਗੁਰੂ ਘਰਾਂ ਦੀਆਂ ਜਾਇਦਾਦਾਂ ਨਿਲਾਮ ਹੋਣ ਦਾ ਖਤਰਾ ਬਣਿਆ ਹੈ ਗੁਰੂ ਸਾਹਿਬ ਕਿਰਪਾ ਕਰੋ ਗੁਰੂ ਘਰ ਦੀ ਕੋਈ ਜਾਇਦਾਦ ਨਾ ਨਿਲਾਮ ਹੋਵੇ ਸਗੋਂ ਜਿਹੜੇ ਭ੍ਰਿਸ਼ਟ ਪ੍ਰਬੰਧਕਾਂ ਕਰਕੇ ਇਹ ਨੌਬਤ ਆਈ ਹੈ ਉਹਨਾਂ ਦੀਆਂ ਜਾਇਦਾਦਾਂ ਨਿਲਾਮ ਕਰਕੇ ਉਸ ਘਾਟੇ ਦੀ ਭਰਪਾਈ ਕੀਤੀ ਜਾਵੇ ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਾਕਤ ਨਾਲ ਗੁਰਦੁਆਰਾ ਪ੍ਰਬੰਧ ਦੇ ਸੁਧਾਰ ਦੀ ਲੜਾਈ ਉਸੇ ਤਰ੍ਹਾਂ ਗੁਰੂ ਸਾਹਿਬ ਦੇ ਓਟ ਆਸਰੇ ਲੜੇਗਾ ਜਿਵੇ ਸੌ ਸਾਲ ਪਹਿਲਾਂ ਲੜੀ ਗਈ ਸੀ । ਉਹਨਾਂ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਤੇ ਧੰਨਵਾਦ ਕੀਤਾ । ਇਸ ਮੌਕੇ ਸ.ਮਨਜੀਤ ਸਿੰਘ ਜੀ ਕੇ , ਸ. ਕਰਤਾਰ ਸਿੰਘ ਚਾਵਲਾ ,ਸ. ਸੁਰਿੰਦਰ ਸਿੰਘ ਦਾਰਾ , ਸ. ਤਜਿੰਦਰ ਸਿੰਘ ਗੋਪਾ , ਸ. ਸਤਨਾਮ ਸਿੰਘ ਖੀਵਾ, ਸ. ਜਤਿੰਦਰ ਸਿੰਘ ਸੋਨੂੰ , ਸ. ਮਹਿੰਦਰ ਸਿੰਘ , ਸ. ਰਮਨਦੀਪ ਸਿੰਘ ਸੋਨੂੰ , ਸ. ਮਨਜੀਤ ਸਿੰਘ ਸਰਨਾ, ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।