ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਲਈ ਸ੍ਰ. ਹਰਮੀਤ ਸਿੰਘ ਸੰਧੂ ਜੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸ੍ਰ. ਹਰਮੀਤ ਸਿੰਘ ਸੰਧੂ ਜੀ ਦੀ ਨਿਯੁਕਤੀ ਮਗਰੋਂ ਹਲਕੇ ਦੇ ਵਲੰਟੀਅਰਾਂ ਅਤੇ ਵਰਕਰਾਂ ਵੱਲੋਂ ਭਾਰੀ ਸਹਿਯੋਗ ਮਿਲਿਆ, ਜਿਸ ਨੇ ਪਾਰਟੀ ਵਿੱਚ ਨਵਾਂ ਜੋਸ਼ ਭਰ ਦਿੱਤਾ।
ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਸ੍ਰ. ਹਰਮੀਤ ਸਿੰਘ ਸੰਧੂ ਜੀ ਦੀ ਅਗਵਾਈ ‘ਚ ਪਾਰਟੀ ਦੇ ਹਰੇਕ ਹੁਕਮ ਨੂੰ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਹ ਇਕੱਠ ਸਿਰਫ਼ ਇੱਕ ਮਿਲਣ ਨਹੀਂ ਸੀ, ਇਹ ਆਮ ਆਦਮੀ ਪਾਰਟੀ ਦੇ ਪਰਿਵਾਰਕ ਜੋੜ ਦੀ ਤਸਵੀਰ ਸੀ – ਜਿੱਥੇ ਹਰ ਸਾਥੀ ਇੱਕ ਹੀ ਨਾਅਰੇ ‘ਚ ਇੱਕਸਾਰ ਸੀ:
“ਤਰਨ ਤਾਰਨ ਦੀ ਜ਼ਿਮਨੀ ਚੋਣ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਝੋਲੀ ਚ ਪਾਈ ਜਾਵੇਗੀ
ਇਸ ਮਜ਼ਬੂਤ ਇਕਜੁੱਟਤਾ ਨੇ ਸਾਫ ਕਰ ਦਿੱਤਾ ਕਿ ਆਉਣ ਵਾਲੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਕਾਮਯਾਬੀ ਨਿਸ਼ਚਿਤ ਹੈ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ , ਐੱਮ.ਐੱਲ.ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਜਿਲ੍ਹਾ ਪ੍ਰਧਾਨ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਯੂਥ ਗਰੁੱਪ ਡਾਇਰੈਕਟਰ ਅੰਗਦ ਸਿੰਘ ਸੋਹਲ, ਜਿਲ੍ਹਾ ਜਰਨਲ ਸੱਕਤਰ ਅੰਜੂ ਵਰਮਾ ਤੇ ਸੰਗਠਨ ਇੰਚਾਰਜ ਰੁਪਿੰਦਰ ਕੌਰ ਅਤੇ ਹਲਕੇ ਦੇ ਸਾਰੇ ਅਹੁਦੇਦਾਰ, ਬਲਾਕ ਪ੍ਰਧਾਨਾਂ ਤੇ ਵਲੰਟੀਅਰ ਵੀ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।