ਫਰੈਂਕਫੋਰਟ-
ਹਰ ਸਾਲ ਦੀ ਤਰ੍ਹਾਂ ਸਾਹਿਬੇ ਕਮਾਲ, ਅੰਮ੍ਰਿਤ ਦੇ ਦਾਤੇ, ਮਰਦ ਅਗੰਮੜੇ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 5 ਜਨਵਰੀ ਨੂੰ ਹੈ। ਭਾਵੇਂ ਕਿ ਬਿਪਰ ਦੇ ਮਗਰ ਲੱਗ ਕੇ ਬਹੁਤ ਸਾਰੀਆਂ ਸੰਗਤਾਂ ਭਰਮ ਭੁਲੇਖਿਆਂ ਵਿੱਚ ਪੈ ਕੇ ਇਹ ਗੁਰਪੁਰਬ ਅੱਗੇ-ਪਿੱਛੇ ਮਨਾਉਂਦੀਆਂ ਹਨ, ਪਰ ਸਾਰੇ ਵਿਸ਼ਵ ਭਰ ਵਿੱਚ ਮਹਾਨ ਖੋਜੀ ਪਾਲ ਸਿੰਘ ਪੁਰੇਵਾਲ ਦੀ ਮਿਹਨਤ ਨਾਲ ਬਣੇ ਸਿੱਖਾਂ ਦੇ ਆਪਣੇ ਕੈਲੰਡਰ ਅਨੁਸਾਰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ,ਸਿੰਘ ਸਭਾਵਾਂ, ਪੰਥਕ ਜਥੇਬੰਦੀਆਂ ਇਹ ਗੁਰਪੁਰਬ ਨਾਨਕਸ਼ਾਹੀ ਸੰਮਤ 23 ਪੋਹ ਮੁਤਾਬਕ 5 ਜਨਵਰੀ ਨੂੰ ਮਨਾਉਂਦੀਆਂ ਹਨ। ਏਸੇ ਤਹਿਤ ਹੀ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਅੱਜ 3 ਜਨਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ ਜਿੰਨ੍ਹਾਂ ਦੀ ਸਮਾਪਤੀ 5 ਜਨਵਰੀ ਦਿਨ ਸ਼ੁੱਕਰਵਾਰ ਨੂੰ ਹੋਵੇਗੀ, ਉਪਰੰਤ ਦਿਵਾਨ ਸਜਾਏ ਜਾਣਗੇ, ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਅੱਜ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਿਰ ਪ੍ਰਮੁੱਖ ਸੱਜਣਾ ਨੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਇਹ ਅਪੀਲ ਕੀਤੀ ਕਿ ਸਾਨੂੰ ਆਪਣੇ ਨਿਆਰੇ ਕੈਲੰਡਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸਾਰੇ ਗੁਰਪੁਰਬ ਦਿਹਾੜੇ ਮਨਾਉਣੇ ਚਾਹੀਦੇ ਹਨ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਜਿਹੜਾ ਕਿ ਪਾਲ ਸਿੰਘ ਪੁਰੇਵਾਲ ਜੀ ਨੇ ਬਣਾ ਕੇ ਸਿੱਖ ਕੌਂਮ ਦੀ ਝੋਲੀ ਪਾਇਆ ਉਸਨੂੰ 2003 ਵਿੱਚ ਸ਼੍ਰੀ ਆਕਾਲ ਤਖ਼ਤ ਤੋਂ ਲਾਗੂ ਕੀਤਾ ਗਿਆ ਸੀ, ਉਸਨੂੰ ਫਿਰ ਤੋਂ ਲਾਗੂ ਕਰਵਾਉਣ ਲਈ ਵੱਧ ਤੋਂ ਵੱਧ ਅਵਾਜ ਬੁਲੰਦ ਕਰਨੀ ਚਾਹੀਦੀ ਹੈ। ਇਸ ਸਮੇਂ ਮੁੱਖ ਸੇਵਾਦਾਰ ਅਨੂਪ ਸਿੰਘ, ਗੁਰਚਰਨ ਸਿੰਘ ਗੁਰਾਇਆਂ, ਨਰਿੰਦਰ ਸਿੰਘ, ਹੀਰਾ ਸਿੰਘ, ਰੁਲਦਾ ਸਿੰਘ, ਬਾਪੂ ਜਸਵੰਤ ਸਿੰਘ, ਪਰਮਜੀਤ ਸਿੰਘ, ਪ੍ਰਚਾਰਕ ਭਾਈ ਜਗਜੀਤ ਸਿੰਘ ਚੀਮਾਂ, ਗ੍ਰੰਥੀ ਭਾਈ ਕੁਲਵਿੰਦਰ ਸਿੰਘ, ਭਾਈ ਚਮਕੌਰ ਸਿੰਘ, ਭਾਈ ਗੁਰਨਿਸ਼ਾਨ ਸਿੰਘ ਪੱਟੀ, ਭਾਈ ਸਤਪਾਲ ਸਿੰਘ ਅਤੇ ਹੋਰ ਸੰਗਤਾਂ ਹਾਜ਼ਿਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।