ਨਵੀਂ ਦਿੱਲੀ 30 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ. ਗੁਰਵਿੰਦਰ ਸਿੰਘ ਜੋ ਕਿ ਉਨ੍ਹਾਂ ਦੇ ਭਣੌਣੀਏ ਹਨ, ਦਾ ਬੀਤੇ ਰਾਤ ਇਕ ਸੜਕ ਹਾਦਸੇ ਵਿੱਚ ਵਿਛੋੜਾ ਅਸਹਿ ਹੈ । ਇਹ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਨ੍ਹਾਂ ਦਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਇਸ ਵੇਲੇ ਬਤੌਰ ਏ. ਐਸ.ਈ ਸੇਵਾਵਾਂ ਨਿਭਾ ਰਹੇ ਸਨ ਤੇ ਪੁਲਿਸ ਸੇਵਾ ਵਿੱਚ ਸਾਬਤ ਸੂਰਤ ਤੇ ਬਾਣੀ ਤੇ ਨਿਤਨੇਮੀ ਹੁੰਦਿਆਂ ਉਹਨਾਂ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਪਰਿਵਾਰ ਨੂੰ ਗੁਰਮਤਿ ਨਾਲ ਜੋੜੀ ਰੱਖਿਆ । ਉਹਨਾਂ ਦਾ ਇਸ ਤਰਾਂ ਅਚਨਚੇਤੀ ਅਕਾਲ ਚਲਾਣਾ ਪਰਿਵਾਰ ਲਈ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਲਈ ਵੀ ਅਸਿਹ ਹੈ । ਇਸਦੇ ਨਾਲ ਸਿੰਘ ਸਾਹਿਬ ਜਿਹੜੇ ਕਿ ਪੰਥਕ ਹਿੱਤਾਂ ਤੇ ਤਕੜੇ ਹੋ ਕੇ ਪਹਿਰਾ ਦੇ ਰਹੇ ਹਨ । ਉਹਨਾਂ ਦੀਆਂ ਪਰਿਵਾਰਕ ਜ਼ਿੰਮੇਵਾਰੀਆਂ ਵੀ ਵੱਧ ਗਈਆਂ ਹਨ । ਉਨ੍ਹਾਂ ਕਿਹਾ ਕਿ ਮੇਰੀ ਗੁਰੂ ਸਾਹਿਬ ਅੱਗੇ ਅਰਦਾਸ ਹੈ ਕਿ ਉਹ ਸ. ਗੁਰਵਿੰਦਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਅਤੇ ਸਮੁੱਚੇ ਸਨੇਹੀਆਂ ਨੂੰ ਇਸ ਔਖੀ ਘੜੀ ਭਾਣਾ ਮੰਨਣ ਦਾ ਬਲ ਬਖਸ਼ਣ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।