Home » ਮਾਝਾ » ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਵਿਸ਼ੇਸ਼ ਦੌਰਾ ਕੀਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਵਿਸ਼ੇਸ਼ ਦੌਰਾ ਕੀਤਾ। 

SHARE ARTICLE

46 Views

 

 

ਸਰਕਾਰੀ ਹਸਪਤਾਲਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਹਾਟਲਾਈਨ ਸਰਵਿਸ ਨਾਲ ਜੋੜਿਆ ਜਾਵੇਗਾ-ਸਿਹਤ ਮੰਤਰੀ ਡਾ. ਬਲਬੀਰ ਸਿੰਘ

 

ਰਾਜ ਦੇ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ

 

ਮਰੀਜ਼ਾਂ ਦੀ ਸੇਵਾ ਵਿੱਚ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਾ. ਬਲਬੀਰ ਸਿੰਘ

 

 

ਤਰਨ ਤਾਰਨ 02 ਅਗਸਤ :(ਗੁਰਪ੍ਰੀਤ ਸਿੰਘ ਸੈਡੀ)

 

ਸੂਬੇ ਦੇ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਵਿਸ਼ੇਸ਼ ਦੌਰਾ ਕੀਤਾ।

 

ਇਸ ਮੌਕੇ ਉਹਨਾਂ ਦੇ ਨਾਲ ਐਮਐਲਏ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਅਤੇ ਤਰਨ ਤਾਰਨ ਦੇ ਨਵ-ਨਿਯੁਕਤ ਹਲਕਾ ਇੰਚਾਰਜ ਸ੍ਰੀ ਹਰਮੀਤ ਸਿੰਘ ਸੰਧੂ ਮੌਜੂਦ ਰਹੇ।

 

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹੀ ਜਿਲਾ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਨਿਰਵਿਘਨ ਬਿਜਲੀ ਪਹੁੰਚਾਉਣ ਲਈ ਹਾਟਲਾਈਨ ਸਰਵਿਸ ਨਾਲ ਜੋੜਿਆ ਜਾਵੇਗਾ ਤਾਂ ਜੋ ਹਸਪਤਾਲਾਂ ‘ਚ ਇਲਾਜ ਅਧੀਨ ਨਾਗਰਿਕਾਂ, ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਪੇਸ਼ ਆਵੇ।

 

ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਮੁਖੀ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਹਨਾਂ ਦੀਆਂ ਸੰਸਥਾਵਾਂ ਵਿਖੇ ਜਰਨੇਟਰ ਅਤੇ ਯੂਪੀਐਸ ਸੇਵਾ ਵੀ ਹਰ ਸਮੇਂ ਮੌਜੂਦ ਰਹੇ।

 

ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਤਾਰਨ ਤਾਰਨ ਵਿਖੇ ਸਥਾਪਿਤ ਆਕਸੀਜਨ ਪਲਾਂਟ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਉਨਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਕਿ ਆਕਸੀਜਨ ਪਲਾਂਟ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਹੀ ਸਹੂਲਤਾਂ ਨੂੰ ਸਮੇਂ ਸਮੇਂ ਸਿਰ ਵਾਚਿਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਨਿਰਵਿਘਨ ਸਹੀ ਢੰਗ ਨਾਲ ਸਿਹਤ ਸਹੂਲਤਾਂ ਮੁਹਈਆ ਕਰਵਾਈਆ ਜਾ ਸਕਣ।

 

ਸਿਹਤ ਮੰਤਰੀ ਨੇ ਆਕਸੀਜਨ ਪਲਾਂਟ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ, ਜਿੱਥੇ ਉਨਾਂ ਵੱਲੋਂ ਇਲਾਜ ਅਧੀਨ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ।

 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਕਈ ਤਰ੍ਹਾਂ ਦੇ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

 

ਉਹਨਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਨਵੀਆਂ ਸਿਹਤ ਸਹੂਲਤਾਂ ਨੂੰ ਜੋੜਿਆ ਗਿਆ ਹੈ, ਜਿਨਾਂ ਵਿੱਚ ਪ੍ਰਮੁੱਖ ਤੌਰ ਤੇ ਗੈਰ ਸੰਚਾਰੀ ਰੋਗਾਂ ਦਾ ਇਲਾਜ, ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਅਤੇ ਕਿਸੇ ਵੀ ਜਾਨਵਰ ਤੇ ਕੱਟੇ ਜਾਣ ਤੇ ਐਂਟੀ ਰੇਬੀਜ਼ ਟੀਕਾਕਰਨ ਨੂੰ ਸ਼ੁਰੂ ਕੀਤਾ ਗਿਆ ਹੈ।

 

ਉਹਨਾਂ ਕਿਹਾ ਕਿ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਿਹਤ ਸੰਸਥਾਵਾਂ ਦੇ ਮੁਖੀ ਆਪਣੇ ਆਪਣੇ ਕੇਂਦਰਾਂ ਉੱਤੇ ਸਾਰੀਆਂ ਹੀ ਸਿਹਤ ਸਹੂਲਤਾਂ ਦਾ ਮੁਆਇਨਾ ਨਿਰੰਤਰ ਕਰਨ ਤਾਂ ਜੋ ਨਾਗਰਿਕਾਂ ਨੂੰ ਇਲਾਜ ਦੌਰਾਨ ਕੋਈ ਵੀ ਸਮੱਸਿਆ ਨਾ ਪੇਸ਼ ਆਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕਰਨ ਤਾਂ ਜੋ ਨਾਗਰਿਕਾਂ ਨੂੰ ਇਹਨਾਂ ਦਾ ਲਾਭ ਮਿਲ ਸਕੇ।

 

ਇਸ ਤੋਂ ਇਲਾਵਾ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਤੋਂ ਇਲਾਵਾ ਸਮਾਜ ਦਾ ਹਰ ਇੱਕ ਵਰਗ ਅਤੇ ਸਰਕਾਰੀ ਵਿਭਾਗ ਡੇਂਗੂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਹਰ ਇੱਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਫਾਈ ਪ੍ਰਤੀ ਬਣਦੀ ਜਿੰਮੇਵਾਰੀ ਨੂੰ ਨਿਭਾਏ।

 

ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਸਰਕਾਰੀ ਹਸਪਤਾਲ ਦੇ ਐਸਐਮਓ ਡਾਕਟਰ ਸਰਬਜੀਤ ਸਿੰਘ ਆਦਿ ਮੌਜੂਦ ਰਹੇ।

—————

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ