ਨਵੀਂ ਦਿੱਲੀ 2 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਦਸਿਆ ਕਿ ਭਗਤ ਪੂਰਨ ਸਿੰਘ ਜੀ ਪਿੰਗਲਵਾੜਾ ਦੀ ਨੀਂਹ ਰੱਖਣ ਵਾਲੇ ਜੋ ਕਿ ਦਿਨ-ਰਾਤ ਆਪਣੇ ਪਰਉਪਕਾਰੀ ਕੰਮਾਂ ਨੂੰ ਅਣਥੱਕ ਢੰਗ ਨਾਲ ਜਾਰੀ ਰੱਖਦੇ ਰਹੇ ਸਨ, ਭਾਵੇਂ ਤੇਜ਼ ਗਰਮੀ ਹੋਏ ਜਾਂ ਕੜਾਕੇ ਦੀ ਠੰਢ, ਵਰਦਾ ਮੀਂਹ ਅਤੇ ਧੂੜ ਦੇ ਹਨੇਰਿਆਂ ਵਿੱਚ, ਮੁਸੀਬਤਾਂ ਤੋਂ ਬਿਨਾਂ, ਆਲੋਚਨਾ ਤੋਂ ਬਿਨਾਂ, ਅਤੇ ਸਮਾਜ ਸੇਵਾ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਤੋਂ ਬਿਨਾਂ ਮਨੁੱਖਤਾ ਦੀ ਸੇਵਾ ਕਰਦਿਆਂ ਉਨ੍ਹਾਂ ਦੇ ਉਤਸ਼ਾਹ ਦੀ ਕੋਈ ਸੀਮਾ ਨਹੀਂ ਹੁੰਦੀ ਸੀ ਅਤੇ ਉਨ੍ਹਾਂ ਦਾ ਦ੍ਰਿੜ ਇਰਾਦਾ ਅਡੋਲ ਰਹਿੰਦਾ ਹੈ। ਬੇਸਹਾਰਿਆਂ ਦਾ ਸਹਾਇਕ, ਕਿਸੇ ਵੀ ਬਿਮਾਰੀ ਦੇ ਮਰੀਜ਼ ਲਈ ਤਿਆਰ ਨਰਸ, ਭਾਵੇਂ ਕਿੰਨੀ ਵੀ ਘਿਣਾਉਣੀ, ਛੂਤ ਵਾਲੀ, ਆਪਣੀ ਨਿੱਜੀ ਸਿਹਤ ਦੀ ਪਰਵਾਹ ਨਾ ਕਰਨ ਵਾਲਾ, ਸੁਰੱਖਿਆ ਜਾਂ ਸਹੂਲਤ, ਆਪਣੀ ਸੇਵਾ ਦੀ ਲੋੜ ਵਾਲੇ ਵਿਅਕਤੀ ਬਾਰੇ ਜਾਤ, ਧਰਮ ਜਾਂ ਭਾਈਚਾਰੇ ਦੇ ਆਧਾਰ ‘ਤੇ ਥੋੜ੍ਹਾ ਜਿਹਾ ਵੀ ਭੇਦ ਨਾ ਕਰਨ ਵਾਲੇ ਇਸ ਇਕੱਲੇ ਆਦਮੀ ਨੇ ਆਪਣੀ ਉਦਾਹਰਣ ਅਤੇ ਸਿਧਾਂਤ ਦੁਆਰਾ, ਬਹੁਤਿਆਂ ਨੂੰ ਪ੍ਰੇਰਿਤ ਕੀਤਾ । ਐਸੀ ਪਰਉਪਕਾਰੀ ਰੂਹ ਦੀ 33 ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿਚ 7 ਅਗਸਤ ਨੂੰ ਸ਼ਿਵ ਵਿਹਾਰ ਲੋਨੀ ਰੋਡ ਮੈਟਰੋ ਸਟੇਸ਼ਨ ਦੇ ਸਾਹਮਣੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਸ਼ਰਧਾਂਜਲੀ ਸਮਾਗਮ ਮਨਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ ਭਾਈ ਕੁਲਤਾਰ ਸਿੰਘ ਜੀ ਕੀਰਤਨੀ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਨਿਹਾਲ ਕਰਣਗੇ । ਇਸ ਦੇ ਨਾਲ ਹੀ ਸਾਡੀ ਐਸਜੀਪੀਸੀ ਪ੍ਰਧਾਨ ਭਾਈ ਹਰਚਰਨ ਸਿੰਘ ਧਾਮੀ ਨੂੰ ਅਪੀਲ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਵਿਖੇ ਬਹੁਤ ਵੱਡੇ ਪੱਧਰ ਤੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਉਣ ਦੇ ਸਬੰਧ ਵਿੱਚ ਐਸਜੀਪੀਸੀ ਨੂੰ ਵੱਡੇ ਭਰਾ ਵਜੋਂ ਦਿੱਲੀ ਗੁਰਦੁਆਰਾ ਕਮੇਟੀ ਨਾਲ ਆਪਣਾ ਸਹਿਯੋਗ ਕਰਨ ਲਈ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਜੀ ਵੱਲੋਂ ਐਸਜੀਪੀਸੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਰਾਹੀਂ ਬੇਨਤੀ ਕੀਤੀ ਗਈ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਅਸੀਂ ਬੇਨਤੀ ਕਰਦੇ ਹਾਂ ਕਿ ਇਸ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।