ਸ਼੍ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਦਿੱਲੀ ਕਮੇਟੀ ਵੱਲੋਂ ਹੋਈ ਸ਼ੁਰੂਆਤ
ਨਵੀਂ ਦਿੱਲੀ, 4 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਲੜੀ ਤਹਿਤ 57 ਪ੍ਰੋਗਰਾਮ ਦਿੱਲੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਕਰਵਾਏ ਜਾਣਗੇ ਅਤੇ ਇਸ ਵਾਸਤੇ ਸਿੰਘ ਸਭਾਵਾਂ ਦੇ ਨਾਲ-ਨਾਲ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਉਸ ਵੇਲੇ ਸ਼ਹਾਦਤ ਦਿੱਲੀ ਜਦੋਂ ਸਮੇਂ ਦੇ ਹਾਕਮ ਪੂਰੇ ਜ਼ਬਰ ਤੇ ਜ਼ੁਲਮ ਢਾਹ ਰਹੇ ਸਨ ਤੇ ਹਿੰਦੂ ਧਰਮ ਦੀ ਹੋਂਦ ਖ਼ਤਰੇ ਵਿਚ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਆਪਣੀ ਮਰਜ਼ੀ ਨਾਲ ਹਿੰਦੂ ਧਰਮ ਦੀ ਰਾਖੀ ਵਾਸਤੇ ਸ਼ਹਾਦਤ ਦੇ ਕੇ ਦੁਨੀਆਂ ਵਿਚ ਨਿਵੇਕਲੀ ਮਿਸਾਲ ਪੇਸ਼ ਕੀਤੀ। ਉਹਨਾਂ ਦੇ ਨਾਲ ਹੀ ਭਾਈ ਮਤੀ ਦਾਸ, ਭਾਈ ਸਤੀਸ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਸ਼ਹਾਦਤਾਂ ਦੇ ਕੇ ਸਿੱਖਾਂ ਦੇ ਅਮੀਰ ਇਤਿਹਾਸ ਨੂੰ ਹੋਰ ਅਮੀਰ ਕੀਤਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਇਹ ਅਟਲ ਸੱਚਾਈ ਹੈ ਕਿ ਸਾਡੀ ਆਬਾਦੀ ਦੇਸ਼ ਵਿਚ ਸਿਰਫ 2 ਫੀਸਦੀ ਹੈ ਪਰ ਕੁਰਬਾਨੀਆਂ ਦੇਣ ਦੇ ਮਾਮਲੇ ਵਿਚ ਸਾਡਾ ਯੋਗਦਾਨ 90 ਫੀਸਦੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਤੱਕ ਅਤੇ ਹੁਣ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖ ਕੌਮ ਵੱਲੋਂ ਦਿੱਤੀਆਂ ਜਾਂਦੀਆਂ ਹਨ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਵਿਉਂਤੇ ਪ੍ਰੋਗਰਾਮਾਂ ਦੀ ਗੱਲ ਕਰਦਿਆਂ ਉਹਨਾਂ ਦੱਸਿਆ ਕਿ 15 ਅਪ੍ਰੈਲ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਤੋਂ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਸੀ। ਉਹਨਾਂ ਦੱਸਿਆ ਕਿ ਇਹਨਾਂ ਦੇ ਭੋਗ ਉਸੇ ਲਾਲ ਕਿਲ੍ਹੇ ’ਤੇ ਪਾਏ ਜਾਣਗੇ ਜਿਥੋਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਹੁਕਮ ਸਮੇਂ ਦੇ ਜ਼ਾਲਮ ਹਾਕਮਾਂ ਨੇ ਸੁਣਾਏ। ਉਹਨਾਂ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਬਹੁਤ ਵੱਡੇ ਪੱਧਰ ’ਤੇ ਸਮਾਗਮ ਹੋਣਗੇ ਜਿਹਨਾਂ ਲਈ ਤਿਆਰੀਆਂ ਪੂਰੀ ਜੰਗੀ ਪੱਧਰ ’ਤੇ ਚਲ ਰਹੀਆਂ ਹਨ। ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਦਿੱਲੀ ਕਮੇਟੀ ਵੱਲੋਂ ਹੋਈ ਸ਼ੁਰੂਆਤ
ਨਵੀਂ ਦਿੱਲੀ, 4 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਲੜੀ ਤਹਿਤ 57 ਪ੍ਰੋਗਰਾਮ ਦਿੱਲੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਕਰਵਾਏ ਜਾਣਗੇ ਅਤੇ ਇਸ ਵਾਸਤੇ ਸਿੰਘ ਸਭਾਵਾਂ ਦੇ ਨਾਲ-ਨਾਲ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਉਸ ਵੇਲੇ ਸ਼ਹਾਦਤ ਦਿੱਲੀ ਜਦੋਂ ਸਮੇਂ ਦੇ ਹਾਕਮ ਪੂਰੇ ਜ਼ਬਰ ਤੇ ਜ਼ੁਲਮ ਢਾਹ ਰਹੇ ਸਨ ਤੇ ਹਿੰਦੂ ਧਰਮ ਦੀ ਹੋਂਦ ਖ਼ਤਰੇ ਵਿਚ ਸੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਆਪਣੀ ਮਰਜ਼ੀ ਨਾਲ ਹਿੰਦੂ ਧਰਮ ਦੀ ਰਾਖੀ ਵਾਸਤੇ ਸ਼ਹਾਦਤ ਦੇ ਕੇ ਦੁਨੀਆਂ ਵਿਚ ਨਿਵੇਕਲੀ ਮਿਸਾਲ ਪੇਸ਼ ਕੀਤੀ। ਉਹਨਾਂ ਦੇ ਨਾਲ ਹੀ ਭਾਈ ਮਤੀ ਦਾਸ, ਭਾਈ ਸਤੀਸ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਸ਼ਹਾਦਤਾਂ ਦੇ ਕੇ ਸਿੱਖਾਂ ਦੇ ਅਮੀਰ ਇਤਿਹਾਸ ਨੂੰ ਹੋਰ ਅਮੀਰ ਕੀਤਾ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਬਾਰੇ ਇਹ ਅਟਲ ਸੱਚਾਈ ਹੈ ਕਿ ਸਾਡੀ ਆਬਾਦੀ ਦੇਸ਼ ਵਿਚ ਸਿਰਫ 2 ਫੀਸਦੀ ਹੈ ਪਰ ਕੁਰਬਾਨੀਆਂ ਦੇਣ ਦੇ ਮਾਮਲੇ ਵਿਚ ਸਾਡਾ ਯੋਗਦਾਨ 90 ਫੀਸਦੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਤੱਕ ਅਤੇ ਹੁਣ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖ ਕੌਮ ਵੱਲੋਂ ਦਿੱਤੀਆਂ ਜਾਂਦੀਆਂ ਹਨ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਵਿਉਂਤੇ ਪ੍ਰੋਗਰਾਮਾਂ ਦੀ ਗੱਲ ਕਰਦਿਆਂ ਉਹਨਾਂ ਦੱਸਿਆ ਕਿ 15 ਅਪ੍ਰੈਲ ਨੂੰ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਤੋਂ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਸੀ। ਉਹਨਾਂ ਦੱਸਿਆ ਕਿ ਇਹਨਾਂ ਦੇ ਭੋਗ ਉਸੇ ਲਾਲ ਕਿਲ੍ਹੇ ’ਤੇ ਪਾਏ ਜਾਣਗੇ ਜਿਥੋਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਹੁਕਮ ਸਮੇਂ ਦੇ ਜ਼ਾਲਮ ਹਾਕਮਾਂ ਨੇ ਸੁਣਾਏ। ਉਹਨਾਂ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਬਹੁਤ ਵੱਡੇ ਪੱਧਰ ’ਤੇ ਸਮਾਗਮ ਹੋਣਗੇ ਜਿਹਨਾਂ ਲਈ ਤਿਆਰੀਆਂ ਪੂਰੀ ਜੰਗੀ ਪੱਧਰ ’ਤੇ ਚਲ ਰਹੀਆਂ ਹਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।