ਥਾਣਾ ਸਦਰ ਮੋੜ ਪੱਟੀ ਪੁਲਿਸ ਨੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ
ਪੱਟੀ 4 ਅਗਸਤ( ਹੈਪੀ ਸਭਰਾਂ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’
ਤਹਿਤ ਅੱਜ ਸਪੈਸ਼ਲ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਤਲਾਸ਼ੀ ਕੀਤੀ।
ਥਾਣਾ ਸਦਰ ਪੱਟੀ ਪੱਟੀ ਪੁਲਿਸ ਨੇ ਡੀਐੱਸਪੀ ਪੱਟੀ ਲਵਕੇਸ਼ ਸੈਣੀ ਦੀ ਅਗਵਾਈ ‘ਚ ਸਭਰਾਂ ਜੋਤੀ ਸ਼ਾਹ ਰੋਡ ਤੇ ‘ਚ ਨਾਕਾ ਲਾ ਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਪਣ ਕੁਮਾਰ ਥਾਣਾ ਸਦਰ ਪੱਟੀ ਮੁਖੀ ਪੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਸਪੈਸ਼ਲ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਤਲਾਸ਼ੀ ਕੀਤੀ। ਤਾਂ ਜੋ ਕੋਈ ਵੀ ਵਿਅਕਤੀ ਇਤਰਾਜ਼ਯੋਗ ਸਮੱਗਰੀ ਏਧਰ-ਓਧਰ ਨਾ ਲਿਜਾ ਸਕੇ। ਇਸ ਦੌਰਾਨ ਥਾਣਾ ਸਦਰ ਪੱਟੀ ਦੇ ਮੁਖੀ ਵਿਪਨ ਕੁਮਾਰ ਨੇ ਪਿੰਡ ਵਾਸੀਆਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਸੇ ‘ਤੇ ਕੋਈ ਸ਼ੱਕ ਹੈ ਤਾਂ ਉਸ ਸਬੰਧੀ ਪੁਲਿਸ ਨੂੰ ਸੂਚਿਤ ਕਰੋ ਤਾਂ ਜੋ ਪੰਜਾਬ ਦੇ ਵਿੱਚ ਨਸ਼ੇ ਦੇ ਕੋੜ ਨੂੰ ਅਤੇ ਨਸ਼ਾ ਸੌਦਾਗਰਾਂ ਨੂੰ ਜੜ ਤੋਂ ਖਤਮ ਕੀਤਾ ਜਾਵੇ ਅਤੇ ਆਉਣ ਵਾਲੀ ਪੀੜੀ ਨੂੰ ਬਚਾਇਆ ਜਾ ਸਕੇ ਵਿਪਨ ਕੁਮਾਰ ਨੇ ਨਸ਼ਾ ਨੇ ਨਸ਼ਾ ਸੁਦਾਗਰਾਂ ਨੂੰ ਸਖਤ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਜੇਕਰ ਕੋਈ ਨਸ਼ਾ ਸੁਦਾਗਰ ਪਿੰਡ ਦੇ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕਦਰ ਬਖਸ਼ਿਆ ਨਹੀਂ ਜਾਵੇਗਾ ਤਾਂ ਉਹਨਾਂ ਕਿਹਾ ਕਿ ਜੇਕਰ ਨਸ਼ੇ ਨੂੰ ਜੜ ਤੋਂ ਖਤਮ ਕਰਨਾ ਹੈ ਤਾਂ ਲੋਕਾਂ ਨੂੰ ਪੁਲਿਸ ਪੁਲਿਸ ਦਾ ਸਾਥ ਦੇਣ ਦੀ ਲੋੜ ਹੈ ਤਾਂ ਜੋ ਨਸ਼ੇ ਨੂੰ ਜੜ ਤੋਂ ਖਤਮ ਕੀਤਾ ਜਾਵੇ ਅਤੇ ਨਸ਼ਾ ਸੌਦਾਗਰਾਂ ਨੂੰ ਠੱਲ ਪਾ ਕੇ ਜੇਲ੍ਹਾਂ ਦੇ ਵਿੱਚ ਸੁੱਟਿਆ ਜਾਵੇ

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।