Home » ਨਵੀਂ ਦਿੱਲੀ » ਦਿੱਲੀ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਨੁੰ ਲੈ ਕੇ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨਾਲ ਕੀਤੀ ਵਿਸ਼ਾਲ ਮੀਟਿੰਗ

ਦਿੱਲੀ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਨੁੰ ਲੈ ਕੇ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨਾਲ ਕੀਤੀ ਵਿਸ਼ਾਲ ਮੀਟਿੰਗ

SHARE ARTICLE

42 Views

ਨਵੀਂ ਦਿੱਲੀ, 7 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ , ਕਮੇਟੀਆਂ ਨਾਲ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਸਤਿਕਾਰਯੋਗ ਮਹਾਂਪੁਰਖਾਂ, ਜਥੇਬੰਦੀਆਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ । ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਿੱਲੀ ਵਿਚ ਹੋਈ ਸੀ ਜਿਥੇ ਰੋਜ਼ਾਨਾ ਸੰਗਤ ਨਤਮਸਤਕ ਹੁੰਦੀ ਹੈ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀ ਹੈ। ਉਹਨਾਂ ਕਿਹਾ ਕਿ ਅਸੀਂ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਸ਼ੁਰੂ ਕੀਤੇ ਜਿਸ ਤਹਿਤ ਬੀਬੀਆਂ ਦੇ 350 ਸਾਲਾ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸੇ ਤਰੀਕੇ ਕਾਲਜਾਂ ਤੇ ਵੱਖ-ਵੱਖ ਇਲਾਕਿਆਂ ਵਿਚ ਸਮਾਗਮ ਹੋ ਰਹੇ ਹਨ। ਉਹਨਾਂ ਦੱਸਿਆ 23 ਅਗਸਤ ਨੂੰ ਕਵੀ ਦਰਬਾਰ ਦਿੱਲੀ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ ਜਦੋਂ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਸਤੰਬਰ ਨੂੰ ਸਰਵ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਧਰਮਾਂ ਦੇ ਧਰਮ ਗੁਰੂ ਸ਼ਾਮਲ ਹੋਣਗੇ ਜੋ ਆਪੋ ਆਪਣੇ ਧਰਮਾਂ ਵਿਚ ਦੱਸਣ ਕਿ ਕਿਵੇਂ ਗੁਰੂ ਸਾਹਿਬ ਦੀ ਸ਼ਹਾਦਤ ਹੋਈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਅਕਤੂਬਰ ਵਿਚ ਸਮਾਗਮ ਹੋਣਗੇ। ਉਹਨਾਂ ਹੋਰ ਦੱਸਿਆ ਕਿ ਨਵੰਬਰ ਮਹੀਨੇ ਦੀ ਸ਼ੁਰੂਆਤ ਵਿਚ 12 ਨਵੰਬਰ ਨੂੰ ਗੁਰੂ ਕੇ ਮਹਿਲ ਸ੍ਰੀ ਆਨੰਦਪੁਰ ਸਾਹਿਬ ਜਿਥੇ ਕਸ਼ਮੀਰੀ ਪੰਡਤਾਂ ਨੇ ਆ ਕੇ ਗੁਰੂ ਸਾਹਿਬ ਨੂੰ ਪੁਕਾਰ ਕੀਤੀ ਸੀ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਵੇਗੀ ਜੋ 13 ਨਵੰਬਰ ਨੂੰ ਦਿੱਲੀ ਪਹੁੰਚਣਾ ਹੈ ਅਤੇ 14 ਤੋਂ 18 ਨਵੰਬਰ ਤੱਕ ਅਸੀਂ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਗਰ ਕੀਰਤਨ ਸਜਾਉਣਾ ਹੈ। ਉਹਨਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਕੀਰਤਨ ਦਰਬਾਰ ਲਾਲ ਕਿਲ੍ਹੇ ’ਤੇ ਮਨਾਏ ਜਾਣਗੇ ਜਿਸ ਵਿਚ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਨਾਲ-ਨਾਲ ਦੇਸ਼ ਵਿਦੇਸ਼ ਤੋਂ 50 ਹਜ਼ਾਰ ਦੇ ਕਰੀਬ ਸ਼ਰਧਾਲੂ ਸ਼ਾਮਲ ਹੋਣਗੇ ਜਿਹਨਾਂ ਦੇ ਰਹਿਣ ਸਹਿਣ ਦਾ ਪ੍ਰਬੰਧ ਦਿੱਲੀ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਵੱਲੋਂ ਇਸ ਮਾਮਲੇ ਵਿਚ ਵਿਸ਼ੇਸ਼ ਸਹਿਯੋਗ ਦੀ ਹਾਮੀ ਭਰੀ ਗਈ ਹੈ। ਉਹਨਾਂ ਦੱਸਿਆ ਕਿ ਇਕ ਟੈਂਟ ਸਿਟੀ ਵੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਪ੍ਰੋਗਰਾਮ ਇਕ ਹਫਤਾ ਲਗਾਤਾਰ ਚੱਲੇਗਾ ਅਤੇ ਅਸੀਂ ਲਾਲ ਕਿਲ੍ਹੇ ’ਤੇ ਲਾਈਟ ਐਂਡ ਸਾਊਂਡ ਇਕ ਮਹੀਨਾ ਚਲਾਉਣ ਦੀ ਸਰਕਾਰ ਨੁੰ ਬੇਨਤੀ ਕੀਤੀ ਹੈ। ਉਹਨਾਂ ਦੱਸਿਆ ਕਿ ਇਹਨਾਂ ਸਾਰੇ ਸਮਾਗਮਾਂ ਦੀ ਸਮਾਪਤੀ 26 ਤਰੀਕ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਪ੍ਰੋਗਰਾਮ ਨਾਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਦੋਂ 1999 ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਤਾਂ ਸਾਰੀ ਕੌਮ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ, 550 ਸਾਲਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੀ ਕੌਮ ਨੇ ਸੁਲਤਾਨਪੁਰ ਲੋਧੀ ਵਿਚ ਮਨਾਇਆ। ਇਸੇ ਤਰੀਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਪਟਨਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਤਾਬਦੀ ਅਸੀਂ ਤਖ਼ਤ ਸ੍ਰੀ ਨਾਂਦੇੜ ਸਾਹਿਬ ਵਿਖੇ ਮਨਾਈ। ਉਹਨਾਂ ਕਿਹਾ ਕਿ ਪੰਥ ਦੀ ਰਵਾਇਤ ਰਹੀ ਹੈ ਕਿ ਸਾਰੀਆਂ ਪੰਥਕ ਜਥੇਬੰਦੀਆਂ ਨੇ ਹਮੇਸ਼ਾ ਮਿਲ ਕੇ ਆਪਣੇ ਦਿਵਸ ਮਨਾਏ ਹਨ। ਉਹਨਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਹੀਦੀ ਦਿਹਾੜੇ ਦੇ ਨਾਲ-ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਤਾਗੱਦੀ ਦੀ ਵੀ ਸ਼ਤਾਬਦੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਜਦੋਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖਿਆ ਤਾਂ ਉਹਨਾਂ ਵੱਲੋਂ ਤੁਰੰਤ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ ਤੇ ਇਹ ਭਰੋਸਾ ਦੁਆਇਆ ਗਿਆ ਕਿ ਸ਼੍ਰੋਮਣੀ ਕਮੇਟੀ ਅਜਿਹੇ ਕਿਸੇ ਦਿਨ ਸਮਾਗਮ ਨਹੀਂ ਕਰੇਗੀ ਜਿਸ ਦਿਨ ਕਿਸੇ ਕਿਸਮ ਦਾ ਟਕਰਾਅ ਪੈਦਾ ਹੁੰਦਾ ਹੋਵੇ ਅਤੇ ਸਾਰੀ ਕੌਮ ਰਲ ਮਿਲ ਕੇ ਇਹ ਸ਼ਤਾਬਦੀਆਂ ਮਨਾਉਣਗੀਆਂ।
ਉਹਨਾਂ ਕਿਹਾ ਕਿ ਇਹ ਕੌਮ ਵਾਸਤੇ ਵੱਡੇ ਦਿਹਾੜੇ ਹਨ ਜਿਹਨਾਂ ਦੀ ਬਹੁਤ ਮਹਾਨਤਾ ਹੈ ਤੇ ਉਹਨਾਂ ਨੂੰ ਖੁਸ਼ੀ ਹੈ ਕਿ ਸਾਰੀ ਕੌਮ ਰਲ ਮਿਲ ਕੇ ਦਿਹਾੜੇ ਮਨਾਵੇਗੀ। ਇਸ ਮੀਟਿੰਗ ਵਿੱਚ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ, ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਛਿੰਦਾ ਸਿੰਘ ਭਿੱਖੀਵਿੰਡੀਏ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਖੜਕ ਸਿੰਘ ਲੁਧਿਆਣੇ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸੁਖ਼ਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਬਲਦੇਵ ਸਿੰਘ ਮੁਸਤਾਪੁਰ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਸੁੱਖਾ ਸਿੰਘ ਕਾਰ ਸੇਵਾ ਭੂਰੀ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਭਾਈ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਧਰਮ ਪ੍ਰਚਾਰ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਸ. ਭੁਪਿੰਦਰ ਸਿੰਘ ਭੁੱਲਰ , ਸ. ਸੁਖਵਿੰਦਰ ਸਿੰਘ ਬੱਬਰ, ਸ. ਗੁਰਮੀਤ ਸਿੰਘ ਭਾਟੀਆ, ਸ. ਇੰਦਰਪ੍ਰੀਤ ਸਿੰਘ ਮੌਂਟੀ ਕੋਛੜ, ਸ. ਪਰਵਿੰਦਰ ਸਿੰਘ ਲੱਕੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਸ. ਪ੍ਰਤਾਪ ਸਿੰਘ, ਸਕੱਤਰ ਸ. ਵਿਜੇ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਅਤੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰ ਕੇ ਆਪਣੇ ਕੀਮਤੀ ਸੁਝਾਅ ਦਿੱਤੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ