ਲੈਂਡ ਪੂਲਿੰਗ ਦੀ ਨੀਤੀ ਨੂੰ ਸ਼੍ਰੋਮਣੀ ਅਕਾਲੀ ਦਲ ਕਦੀ ਵੀ ਕਾਮਯਾਬ ਹੋਣ ਨਹੀਂ ਦੇਵੇਗਾ- ਕੋਰ ਕਮੇਟੀ ਮੈਂਬਰ ਗੁਰਦੀਪ ਸਿੰਘ ਅਤੇ ਜਨਰਲ ਸਕੱਤਰ ਪੰਜਾਬ ਹਰਮੋਹਿਤਬੀਰ ਸਿੰਘ ਖਾਲੜਾ
ਅਕਾਲੀ ਦਲ ਵੱਲੋਂ ਕੀਤੇ ਗਏ ਵਿਰੁੱਧ ਕਾਰਨ ਹੀ ਸੁਪਰੀਮ ਕੋਰਟ ਵੱਲੋਂ ਲੈਂਡ ਪੂਲਿੰਗ ਨੀਤੀ ਉੱਤੇ ਰੋਕ ਲਗਾਈ ਗਈ ਹੈ।
ਖਾਲੜਾ 9 ਅਗਸਤ (ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਬਾਹਰੀ ਤਾਕਤਾ ਅਤੇ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਨੇ ਪੰਜਾਬ ਜਾ ਪੰਜਾਬੀਆਂ ਦੇ ਹਿੱਤਾਂ ਦੇ ਉੱਪਰ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਢਾਲ ਬਣ ਕੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾ ਦੀ ਰਾਖੀ ਕਰਨ ਲਈ ਅੱਗੇ ਆਇਆ ਹੈ, ਤੇ ਹੁਣ ਵੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀਆਂ ਜਮੀਨਾਂ ਨੂੰ ਚੋਰ ਮੋਰੀ ਰਸਤੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਉਹਨਾਂ ਨੂੰ ਆਪਣੀ ਇਸ ਲੈਂਡ ਪੂਲਿੰਗ ਦੀ ਨੀਤੀ ਨੂੰ ਸ਼੍ਰੋਮਣੀ ਅਕਾਲੀ ਦਲ ਕਦੀ ਵੀ ਕਾਮਯਾਬ ਹੋਣ ਨਹੀਂ ਦੇਵੇਗਾ ।ਅਕਾਲੀ ਦਲ ਵੱਲੋਂ ਕੀਤੇ ਗਏ ਵਿਰੁੱਧ ਕਾਰਨ ਹੀ ਸੁਪਰੀਮ ਕੋਰਟ ਵੱਲੋਂ ਲੈਂਡ ਪੂਲਿੰਗ ਨੀਤੀ ਉੱਤੇ ਰੋਕ ਲਗਾਈ ਗਈ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਪੰਜਾਬ ਦੇ ਕੋਰ ਕਮੇਟੀ ਮੈਂਬਰ ਗੁਰਦੀਪ ਸਿੰਘ ਮੁਗਲ ਚੱਕ ਅਤੇ ਜਨਰਲ ਸਕੱਤਰ ਪੰਜਾਬ ਹਰਮੋਹਿਤਬੀਰ ਸਿੰਘ ਖਾਲੜਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਓਹਨਾਂ ਕਿਹਾ ਪੰਜਾਬ ਦੇ ਲੋਕ ਹੁਣ ਮਹਿਸੂਸ ਕਰ ਰਹੇ ਹਨ ਕਿ ਜੇਕਰ ਪੰਜਾਬ ਦਾ ਭਲਾ ਜਾ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਤਾਂ ਉਹ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਹੈ ਹੁਣ ਪੰਜਾਬ ਦੇ ਲੋਕ ਮੰਨ ਬਣਾ ਚੁੱਕੇ ਹਨ ਕਿ ਲੁਟੇਰਿਆਂ ਦੀ ਇਸ ਸਰਕਾਰ ਤੋਂ ਪੰਜਾਬ ਨੂੰ ਜਲਦ ਮੁਕਤ ਕਰਾਇਆ ਜਾਵੇ । ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ 2027 ਵਿੱਚ ਮੁੜ ਵਾਪਸੀ ਕਰੇਗਾ ਲ ਉਹਨਾਂ ਕਿਹਾ ਕਿਸਾਨਾਂ ਦੀ ਲੈਂਡ ਪੁਲਿੰਗ ਨੀਤੀ ਤਹਿਤ ਹਜਾਰਾਂ ਏਕੜ ਜਮੀਨ ਐਕਵਾਇਰ ਕਰਨ ਦੇ ਮੁੱਦ ਤੇ ਸ਼੍ਰੋਮਣੀ ਅਕਾਲੀ ਦਲ ਨੇ ਜੇ ਸਟੈਂਡ ਲਿਆ ਹੈ ਉਸ ਨੂੰ ਪੂਰਾ ਕਰਨ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵਰਕਰ ਆਪਣੇ ਘਰ ਨਹੀਂ ਬੈਠੇਗਾ ਅਤੇ ਪੰਜਾਬ ਦੇ ਕਿਸਾਨਾਂ ਦੀ ਇਕ ਇੰਚ ਵੀ ਜਮੀਨ ਤੇ ਇਹ ਲੋਟੋ ਸਰਕਾਰਾਂ ਕਬਜਾ ਨਹੀਂ ਕਰ ਸਕਦੀਆਂ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।