ਨਵੀਂ ਦਿੱਲੀ 11 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਤੇ ਦਿੱਲੀ ਦੇ ਇਕ ਇਲਾਕੇ ਵਿਚ ਬੀਤੇ ਕੁਝ ਦਿਨ ਪਹਿਲਾਂ ਇਕ ਸਿੱਖ ਦੇ ਕੇਸਾਂ ਦੀ ਹੋ ਰਹੀ ਬੇਅਦਬੀ ਬਾਰੇ ਵੀਡੀਓ ਵੱਡੇ ਪੱਧਰ ਤੇ ਸ਼ੇਅਰ ਹੋ ਰਹੀ ਹੈ । ਇਸ ਬਾਰੇ ਗੱਲ ਬਾਤ ਕਰਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਕ ਸਿੱਖ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਤੇ ਮਾਮਲੇ ਨੂੰ ਰਫ਼ਾ ਦਫ਼ਾ ਕਰਣ ਲਈ ਓਸ ਇਲਾਕੇ ਦੇ ਇਕ ਸਾਬਕਾ ਕਮੇਟੀ ਮੈਂਬਰ ਅਤੇ ਕਮੇਟੀ ਪ੍ਰਧਾਨ ਦੇ ਸਲਾਹਕਾਰ ਨੇ ਕੁਝ ਸਿੱਖਾਂ ਨੂੰ ਨਾਲ ਲੈ ਕੇ ਦੋਸ਼ੀ ਨੂੰ 21 ਦਿਨ ਵਾਸਤੇ ਜੋੜਿਆ ਦੀ ਸੇਵਾ ਲਗਾ ਕੇ ਮਸਲਾ ਖ਼ਤਮ ਕਰ ਦਿੱਤਾ । ਅਸੀਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਤੇ ਇਸ ਤਰ੍ਹਾਂ ਦੀ ਸਜ਼ਾ ਕੌਈ ਵੀਂ ਸਲਾਹਕਾਰ ਨਹੀਂ ਲਗਾ ਸਕਦਾ ਹੈ ਜਦਕਿ ਉਨ੍ਹਾਂ ਦਾ ਫਰਜ਼ ਬਣਦਾ ਸੀ ਇਸ ਮਸਲੇ ਨੂੰ ਕਮੇਟੀ ਪ੍ਰਧਾਨ/ਸਕੱਤਰ ਅਤੇ ਧਰਮ ਪ੍ਰਚਾਰ ਮੁੱਖੀ ਕੋਲ ਲੈ ਕੇ ਜਾਂਦੇ ਜਿਸ ਉਪਰ ਦਿਰਘ ਵਿਚਾਰ ਉਪਰੰਤ ਕਮੇਟੀ ਵਲੋਂ ਮਾਮਲੇ ਦੀ ਰਿਪੋਰਟ ਬਣਾ ਕੇ ਕਾਨੂੰਨੀ ਕਾਰਵਾਈ ਕਰਕੇ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਜ਼ਾ ਦਿਵਾਈ ਜਾਂਦੀ ਕਿਉਕਿ ਦੋਸ਼ੀ ਸਿੱਖ ਧਰਮ ਦਾ ਨਾ ਹੋ ਕੇ ਦੂਜੇ ਧਰਮ ਦਾ ਹੈ, ਜਿਸ ਨਾਲ ਅੱਗੇ ਤੋਂ ਕੌਈ ਵੀਂ ਇਸ ਤਰ੍ਹਾਂ ਦੀ ਹਰਕਤ ਨਾ ਕਰ ਸਕੇ ਪਰ ਸਲਾਹਕਾਰ ਵਲੋਂ ਗਲਤ ਰਸਮ ਚਾਲੂ ਕਰਦਿਆਂ ਜਿੱਥੇ ਅਕਾਲ ਤਖਤ ਸਾਹਿਬ ਵਲੋਂ ਲਗਾਈ ਜਾਂਦੀ ਸਜ਼ਾਵਾਂ ਨੂੰ ਵੀਂ ਚੁਣੌਤੀ ਦੇਣਾ ਮਨਿਆਂ ਜਾ ਸਕਦਾ ਹੈ । ਇਸ ਮਸਲੇ ਤੇ ਕਾਰਜਕਾਰੀ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਵੀਂ ਨਿੱਜੀ ਤੌਰ ਤੇ ਦੇਖਣਾ ਚਾਹੀਦਾ ਹੈ । ਇਥੇ ਵਿਚਾਰਣ ਯੋਗ ਹੈ ਕਿ ਜਿਸ ਤਰ੍ਹਾਂ ਸਿੱਖ ਵੀਰ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਤੇ ਓਸ ਮਸਲੇ ਤੇ ਸਲਾਹਕਾਰ ਵਲੋਂ ਆਪਸੀ ਭਾਈਚਾਰਕ ਸਾਂਝ ਨਾ ਵਿਗੜੇ ਦਾ ਹਵਾਲਾ ਦੇਂਦਿਆ ਸਿੱਖ ਮਰਿਆਦਾ ਵਿਰੁੱਧ ਜਾਦਿਆਂ ਨਿਗੁਣੀ ਜਿਹੀ ਲਗਾਈ ਸਜ਼ਾ ਦੋਸ਼ੀਆਂ ਦੇ ਹੋਂਸਲੇ ਹੋਰ ਬੁਲੰਦ ਕਰੇਗੀ ਇਸ ਲਈ ਇੰਨ੍ਹਾ ਨੂੰ ਵੀਂ ਅਕਾਲ ਤਖਤ ਸਾਹਿਬ ਤੇ ਸੱਦ ਕੇ ਇੰਨ੍ਹਾ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਅੰਤ ਵਿਚ ਵੀਰਜੀ ਨੇ ਕਿਹਾ ਕਿ ਅਸੀਂ ਵੀਂ ਭਾਈ ਚਾਰਕ ਸਾਂਝ ਦੇ ਹਾਮੀ ਹਾਂ ਪਰ ਜਿਸ ਤਰ੍ਹਾਂ ਕਮੇਟੀ ਦੇ ਪ੍ਰਧਾਨ ਸਾਹਿਬ ਦੇ ਸਲਾਹਕਾਰ ਵਲੋਂ ਕਾਰਵਾਈ ਕੀਤੀ ਗਈ ਓਸ ਨਾਲ ਸਿੱਖ ਪੰਥ ਨੂੰ ਭਾਰੀ ਠੇਸ ਪੁਜੀ ਹੈ ਕਿਉਕਿ ਇਹ ਮਸਲਾ ਕਾਨੂੰਨੀ ਹੈ ਤੇ ਇਸ ਵਿਚ ਦੋਸ਼ੀਆਂ ਵਿਰੁੱਧ ਕਨੂੰਨ ਦੀਆਂ ਸਖ਼ਤ ਧਾਰਾਵਾਂ ਹੇਠ ਕਾਰਵਾਈ ਦੀ ਲੋੜ ਹੈ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।