ਪਿੰਡ ਨਾਰਲੀ ਵਿਖੇ ਗ੍ਰਾਮ ਪੰਚਾਇਤ ਅਤੇ ਬੀ ਐਸ ਐੱਫ ਵੱਲੋਂ ਆਜ਼ਾਦੀ ਦਿਵਸ ਮਨਾਇਆ l
ਖਾਲੜਾ 16 ਅਗਸਤ (ਗੁਰਪ੍ਰੀਤ ਸਿੰਘ ਸੈਡੀ) ਸਰਹੱਦੀ ਇਲਾਕੇ ਵਿੱਚ ਬੀਐਸਐਫ ਅਤੇ ਗਰਾਮ ਪੰਚਾਇਤ ਪਿੰਡ ਨਾਰਲੀ ਵੱਲੋਂ ਦੇਸ਼ ਦਾ 79ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ l ਇਸ ਮੌਕੇ ਸਰਪੰਚ ਸੁਖਦੇਵ ਸਿੰਘ ਸੁੱਖਾ ਨਾਰਲੀ ਅਤੇ ਬੀਐਸਐਫ 115 ਬਟਾਲੀਆਂ ਦੇ ਕੰਪਨੀ ਕਮਾਂਡਰ ਸ਼੍ਰੀ ਵਿਗਰਸ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਬੀ ਐਸ ਐੱਫ ਦੇ ਜਵਾਨਾਂ ਅਤੇ ਸਮੂਹ ਨਗਰ ਪੰਚਾਇਤ ਪਿੰਡ ਨਾਰਲੀ ਦੇ ਹਾਜਰ ਪਤਵੰਤਿਆਂ ਵੱਲੋਂ ਦੇਸ਼ ਦੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ l
ਇਸ ਮੌਕੇ ਸਰਪੰਚ ਸੁਖਦੇਵ ਸਿੰਘ ਸੁੱਖਾ ਨਾਰਲੀ ਨੇ ਕਿਹਾ ਕਿ ਸਾਡਾ ਦੇਸ਼ ਬੜੀਆ ਕੁਰਬਾਨੀਆਂ ਦੇ ਕੇ ਅਜਾਦ ਹੋਇਆ ਹੈ ਜਿਨਾ ਦੀਆਂ ਕੀਤੀਆ ਕੁਰਬਾਨੀਆਂ ਦੀ ਬਦੌਲਤ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ l ਇਸ ਮੌਕੇ ਉਹਨਾਂ ਬੀ ਐਸ ਐੱਫ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਜੀ ਆਇਆ ਆਖਿਆ l ਇਸ ਮੌਕੇ ਬਲਵੰਤ ਸਿੰਘ ਨੰਬਰਦਾਰ , ਰਿਟਾਇਰਡ ਪ੍ਰਿੰਸੀਪਲ ਲੱਖਾ ਸਿੰਘ ,ਸੂਬੇਦਾਰ ਲਖਾ ਸਿੰਘ , ਬੂਆ ਸਿੰਘ ਪੰਚ ਆਦਿ ਅਤੇ ਬੀ ਐਸ ਐੱਫ ਦੇ ਜਵਾਨ ਅਤੇ ਪਿੰਡ ਵਾਸੀ ਹਾਜਰ ਸਨ l

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।