ਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੌਮ ਲਈ ਸੇਵਾ ਕਰਦਿਆਂ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤ ਦੀ ਜ਼ਾਲਿਮ ਸਰਕਾਰ ਵੱਲੋਂ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ 18 ਅਗਸਤ ਨੂੰ ਵੈਨਕੂਵਰ ਭਾਰਤੀ ਐਂਬੈਸੀ ਅੱਗੇ ਭਾਰੀ ਰੋਸ ਮੁਜਾਰਾ ਕੀਤਾ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਇਸ ਦੇ ਨਾਲ-ਨਾਲ ਭਾਰਤੀ ਹਕੂਮਤ ਨੂੰ ਲਾਹਨਤਾਂ ਪਾਈਆਂ ਗਈਆ। ਇਸ ਰੋਸ ਪ੍ਰਦਰਸ਼ਨ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਇਕੱਤਰ ਹੋਈ ਅਤੇ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜੋਰਾਂ ਤੇ ਚੁੱਕੀ ਗਈ । ਇਸ ਦੌਰਾਨ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਵਾਈਸ ਪ੍ਰੈਜੀਡੈਂਟ ਭਾਈ ਗੁਰਮੀਤ ਸਿੰਘ ਗਿੱਲ, ਭਾਈ ਮਨਜਿੰਦਰ ਸਿੰਘ, ਜੈਗ ਸੰਧੂ, ਦਿਲਜੀਤ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਗਗਨ ਸਿੰਘ ਮੌਜੂਦ ਸਨ ਅਤੇ ਉਨ੍ਹਾਂ ਨੇ ਆਪਣੇ ਵਿਚਾਰਾਂ ਨਾਲ ਹਾਜਿਰ ਸੰਗਤਾਂ ਨਾਲ ਸਾਂਝ ਪਾਈ ਸੀ । ਉਨ੍ਹਾਂ ਭਾਰਤ ਅੰਦਰ ਘੱਟ ਗਿਣਤੀਆਂ ਉਪਰ ਹੋ ਰਹੇ ਜ਼ੁਲਮਾਂ ਬਾਰੇ ਵਿਸਥਾਰ ਨਾਲ ਦਸਿਆ ਤੇ ਏ ਆਈ ਦੀ ਵਰਤੋਂ ਨਾਲ ਸਿੱਖਾਂ ਦੇ ਗੁਰਧਾਮਾਂ ਦੀ ਕੀਤੀ ਜਾ ਰਹੀ ਬੇਅਦਬੀ ਦਾ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਐਸਜੀਪੀਸੀ ਸਮੇਤ ਭਾਰਤ ਦੀਆਂ ਸਮੂਹ ਸਿੱਖ ਜੱਥੇਬੰਦੀਆਂ ਨੂੰ ਇਸ ਵਿਰੁੱਧ ਇਕੱਤਰ ਹੋ ਕੇ ਦੋਸ਼ੀਆਂ ਨੂੰ ਕਨੂੰਨੀ ਪਰਿਕਰੀਆਂ ਹੇਠ ਲਿਆ ਕੇ ਸਖ਼ਤ ਸਜ਼ਾਵਾਂ ਦਿਵਾਉਣ ਦੀ ਅਪੀਲ ਕੀਤੀ । ਅੰਤ ਵਿਚ ਉਨ੍ਹਾਂ ਨੇ ਰੈਫਰੈਂਡਮ ਦੀਆਂ ਅਗਲੀਆਂ ਵੋਟਾਂ ਦਾ ਪੜਾਅ ਜੋ ਕਿ ਓਟਾਵਾ ਵਿਖ਼ੇ 23 ਨਵੰਬਰ ਨੂੰ ਹੋਣਾ ਹੈ, ਨੂੰ ਸਫਲ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕਰਣ ਲਈ ਕਿਹਾ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।