ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨਾਂ ਦਾ ਦਰਦ ਵੰਡਾਉਣ ਲਈ ਸੁਖਬੀਰ ਸਿੰਘ ਬਾਦਲ ਭਲਕੇ ਪਿੰਡ ਘੜਕਾ ਅਤੇ ਮੁੰਡਾ ਪਿੰਡ ਪੁੱਜਣਗੇ – ਬ੍ਰਹਮਪੁਰਾ
ਤਰਨ ਤਾਰਨ 25 ਅਗਸਤ ( ਗੁਰਪ੍ਰੀਤ ਸਿੰਘ ) ਸੂਬੇ ਅੰਦਰ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਭਲਕੇ, 26 ਅਗਸਤ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੜ੍ਹਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣਗੇ ਅਤੇ ਪੀੜਤ ਕਿਸਾਨਾਂ-ਮਜ਼ਦੂਰਾਂ ਦਾ ਦਰਦ-ਵੰਡਾਉਣਗੇ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਜਾਰੀ ਕਰਦਿਆਂ ਹਲਕੇ ਦੇ ਸਾਬਕਾ ਵਿਧਾਇਕ ਤੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ਼ਾਮ 4 ਵਜੇ ਪਿੰਡ ਮੁੰਡਾ ਪਿੰਡ ਦੀ ਦਾਣਾ ਮੰਡੀ ਵਿਖੇ ਪੀੜਤਾਂ ਨਾਲ ਮੁਲਾਕਾਤ ਕਰਨਗੇ ਅਤੇ ਇਸ ਉਪਰੰਤ ਸ਼ਾਮ 4:45 ਵਜੇ ਪਿੰਡ ਘੜਕਾ ਦਾ ਦੌਰਾ ਕਰਨਗੇ।
ਸ੍ਰ. ਬ੍ਰਹਮਪੁਰਾ ਨੇ ‘ਆਪ’ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਦੀ ਬੇਰੁਖ਼ੀ ਦਾ ਇਸ ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ ਕਿ ਜਦੋਂ ਪਿੰਡ ਮੁੰਡਾ ਕੋਲ ਬਿਆਸ ਦਰਿਆ ਦਾ ਬੰਨ੍ਹ ਟੁੱਟਾ ਤਾਂ ਵਾਰ-ਵਾਰ ਯਾਦ ਕਰਵਾਉਣ ‘ਤੇ ਵੀ ਪ੍ਰਸ਼ਾਸਨ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਆਖ਼ਰਕਾਰ ਉਨ੍ਹਾਂ ਨੂੰ ਕਿਸਾਨਾਂ ਦੀ ਮਦਦ ਨਾਲ ਨਿੱਜੀ ਤੌਰ ‘ਤੇ ਡੀਜ਼ਲ ਦਾ ਪ੍ਰਬੰਧ ਕਰਕੇ ਟੁੱਟੇ ਬੰਨ੍ਹ ਨੂੰ ਬੰਨ੍ਹਣ ਦਾ ਕੰਮ ਸ਼ੁਰੂ ਕਰਵਾਉਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਰਾਜ ਵਿਚ ਕਿਸਾਨਾਂ ਤੇ ਆਮ ਲੋਕਾਂ ਨੂੰ ਕੋਈ ਸਰਕਾਰੀ ਮਦਦ ਜਾਂ ਰਾਹਤ ਨਹੀਂ ਮਿਲ ਰਹੀ, ਸਗੋਂ ਉਨ੍ਹਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਗਿਆ ਹੈ।
ਇੱਥੇ ਇਹ ਦੱਸਣਯੋਗ ਹੈ ਕਿ ਜਿੱਥੇ ‘ਆਪ’ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਨੁਮਾਇੰਦਾ ਹਾਲੇ ਤੱਕ ਪੀੜਤ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂ ਨਿੱਜੀ ਤੌਰ ‘ਤੇ ਮਦਦ ਲਈ ਅੱਗੇ ਆ ਰਹੇ ਹਨ। ਇਸੇ ਕਾਰਨ, ਪੀੜਤ ਕਿਸਾਨਾਂ ਵੱਲੋਂ ਪ੍ਰਧਾਨ ਸਾਹਿਬ ਦੇ ਕੱਲ੍ਹ ਦੇ ਦੌਰੇ ਨੂੰ ਇੱਕ ਵੱਡੀ ਆਸ ਦੀ ਕਿਰਨ ਵਜੋਂ ਦੇਖਿਆ ਜਾ ਰਿਹਾ

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।