Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜ੍ਹਤਾਂ ਵਾਸਤੇ ਭੇਜੀ ਰਾਹਤ ਸਮੱਗਰੀ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜ੍ਹਤਾਂ ਵਾਸਤੇ ਭੇਜੀ ਰਾਹਤ ਸਮੱਗਰੀ: ਕਾਲਕਾ, ਕਾਹਲੋਂ

SHARE ARTICLE

10 Views

ਨਵੀਂ ਦਿੱਲੀ, 28 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਤੁਰੰਤ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਟਰੱਕ ਭੇਜਿਆ ਗਿਆ ਸੀ ਤੇ ਅੱਜ ਦੂਜਾ ਟਰੱਕ ਭੇਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਰਸਦ ਦੇ ਨਾਲ ਅਸੀਂ ਲਾਂਗਰੀ ਤੇ ਹੋਰ ਸਟਾਫ ਵੀ ਭੇਜਿਆ ਹੈ ਤੇ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਕੈਂਪ ਸਥਾਪਿਤ ਕਰ ਕੇ ਲੰਗਰ ਸੇਵਾ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਹੜ੍ਹਾਂ ਤੋਂ ਰਾਹਤ ਨਹੀਂ ਮਿਲ ਜਾਂਦੀ, ਇਹ ਸੇਵਾ ਜਾਰੀ ਰਹੇਗੀ। ਉਹਨਾਂ ਨੇ ਦਿੱਲੀ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਅਧੀਨ ਗੁਰੂ ਘਰਾਂ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਊ ਤੇ ਹੋਰ ਗੁਰੂ ਘਰਾਂ ਵਿਚ ਸੁੱਕੇ ਰਾਸ਼ਨ ਦੀ ਸੇਵਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਿਹੜੀ ਸੰਗਤ ਨਗਦ ਰਾਸ਼ੀ ਦੇਣਾ ਚਾਹੁੰਦੀ ਹੈ, ਉਹ ਕਮੇਟੀ ਦੇ ਖ਼ਾਤਿਆਂ ਵਿਚ ਜਾਂ ਗੁਰੂ ਘਰਾਂ ਵਿਚ ਨਗਦ ਰਾਸ਼ੀ ਦੇ ਕੇ ਰਸੀਦਾਂ ਪ੍ਰਾਪਤ ਕਰ ਕੇ ਸੇਵਾ ਕਰ ਸਕਦੀ ਹੈ। ਉਹਨਾਂ ਦੱਸਿਆ ਕਿ ਹੜ੍ਹ ਪੀੜ੍ਹਤਾਂ ਨੂੰ ਫੌਰੀ ਰਾਹਤ ਦੀ ਜ਼ਰੂਰਤ ਸੀ ਜਿਸ ਬਾਰੇ ਸਾਡੀਆਂ ਟੀਮਾਂ ਨੇ ਸੂਚਿਤ ਕੀਤਾ ਸੀ, ਇਸ ਉਪਰੰਤ ਅਸੀਂ ਤੁਰੰਤ ਟੀਮਾਂ ਰਵਾਨਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਬਣਦੀ ਸੀ ਜੋ ਜ਼ਿੰਮੇਵਾਰੀ ਨਹੀਂ ਨਿਭਾ ਸਕੀ।
ਉਹਨਾਂ ਕਿਹਾ ਕਿ ਅਸੀਂ ਜ਼ਿੰਮੇਵਾਰੀ ਨਿਭਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਥੇ ਕਿਤੇ ਵੀ ਜ਼ਰੂਰਤ ਪਵੇਗੀ, ਅਸੀਂ ਆਪਣੀਆਂ ਟੀਮਾਂ ਜ਼ਰੂਰ ਭੇਜਾਂਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News