Home » ਨਵੀਂ ਦਿੱਲੀ » ਮੌਂਟਰੀਆਲ ਕੈਨੇਡਾ ਵਿੱਚ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

ਮੌਂਟਰੀਆਲ ਕੈਨੇਡਾ ਵਿੱਚ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

SHARE ARTICLE

69 Views

ਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋ ਕਨੇਡਾ ਦੇ ਮੌਂਟਰੀਆਲ ਸਹਿਰ ਵਿੱਚ ਤਿੰਨ ਰੋਜਾ ਕਥਾ ਦੀ ਹਾਜ਼ਰੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਹਡਸਨ ਵਿਖੇ ਭਰੀ ਗਈ। ਤਿੰਨ ਦਿਨ ਚਲੇ ਪ੍ਰੋਗਰਾਮ ਵਿਚ ਹਜਾਰਾਂ ਦੀ ਗਿਣਤੀ ਵਿੱਚ ਸੰਗਤਾ ਨੇ ਕਥਾ ਦਾ ਲਾਹਾ ਲਿਆ । ਕਥਾ ਦੌਰਾਨ ਭਾਈ ਪਿੰਦਰਪਾਲ ਸਿੰਘ ਨੇ ਹਰ ਸਿੱਖ ਨੂੰ ਗੁਰੂ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ । ਜਿਕਰਯੋਗ ਹੈ ਕਿ ਤਿੰਨ ਦਿਨ ਸੰਗਤਾ ਦਾ ਠਾਠਾਂ ਮਾਰਦਾ ਇਕੱਠ ਮੌਂਟਰੀਆਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਸੀ । ਇਸ ਮੌਕੇ ਸ਼ਾਨੇ ਪੰਜਾਬ ਐਸੋਸੀਏਸ਼ਨ ਵੱਲੋ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਵਿਸੇਸ਼ ਤੋਰ ਤੇ ਸਨਮਾਨ ਕੀਤਾ ਗਿਆ। ਭਾਈ ਪਿੰਦਰਪਾਲ ਸਿੰਘ ਦੇ ਮੌਂਟਰੀਆਲ ਪਹੁੰਚਣ ਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਭਾਊ, ਸਟੇਜ ਸੈਕਟਰੀ ਗੁਰਅਮਰੀਕ ਸਿੰਘ, ਅਵਤਾਰ ਸਿੰਘ, ਜਰਨਲ ਸਕੱਤਰ ਜਸਵਿੰਦਰ ਸਿੰਘ, ਬਲਰਾਜ ਸਿੰਘ, ਕਮਲਜੀਤ ਸਿੰਘ, ਗੁਰਮੁੱਖ ਸਿੰਘ, ਮਨਜੀਤ ਸਿੰਘ ਗਿੱਲ ਤੇ ਸਾਨੇ ਪੰਜਾਬ ਦੇ ਨਰਿੰਦਰ ਸਿੰਘ ਮਿਨਹਾਸ, ਜਤਿੰਦਰ ਸਿੰਘ ਮੁਲਤਾਨੀ, ਸਰਬਜੀਤ ਸਿੰਘ ਮਿਨਹਾਸ, ਹਰਦੀਪ ਸਿੰਘ ਬਾਈ ਵੱਲੋ ਭਾਈ ਪਿੰਦਰਪਾਲ ਸਿੰਘ ਦਾ ਧੰਨਵਾਦ ਕੀਤਾ ਗਿਆ ਤੇ ਅੱਗੇ ਵੀ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕਰਣ ਲਈ ਬੇਨਤੀ ਕੀਤੀ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News