Home » ਨਵੀਂ ਦਿੱਲੀ » ਪੰਥਕ ਸੇਵਾਵਾਂ ਸਦਕਾ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਡਬਲਊਐਸਸੀਸੀ ਵਲੋਂ ਕੀਤਾ ਗਿਆ ਸਨਮਾਨਿਤ ???? ਵਿਦੇਸ਼ਾਂ ਵਿਚ ਸਿੱਖਾਂ ਉਪਰ ਹੋ ਰਹੇ ਹਮਲੇ ਚਿੰਤਾਜਨਕ, ਸਰਕਾਰਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ

ਪੰਥਕ ਸੇਵਾਵਾਂ ਸਦਕਾ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਡਬਲਊਐਸਸੀਸੀ ਵਲੋਂ ਕੀਤਾ ਗਿਆ ਸਨਮਾਨਿਤ ???? ਵਿਦੇਸ਼ਾਂ ਵਿਚ ਸਿੱਖਾਂ ਉਪਰ ਹੋ ਰਹੇ ਹਮਲੇ ਚਿੰਤਾਜਨਕ, ਸਰਕਾਰਾਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ

SHARE ARTICLE

76 Views

ਨਵੀਂ ਦਿੱਲੀ 29 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੰਥਕ ਸੇਵਾਵਾਂ ਸਦਕਾ ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਡਬਲਊਐਸਸੀਸੀ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਬਲਊਐਸਸੀਸੀ ਦੇ ਚੇਅਰਮੈਨ ਡਾਕਟਰ ਪਰਮੀਤ ਸਿੰਘ ਚੱਢਾ ਅਤੇ ਸ਼ਾਹਨੂਰ ਪ੍ਰੋਡਕਸ਼ਨ ਵਲੋਂ ਹਰਜੋਤ ਸ਼ਾਹ ਸਿੰਘ ਨੇ ਪਰਮਜੀਤ ਸਿੰਘ ਵੀਰਜੀ ਨੂੰ ਇਕ ਉਂਕਾਰ ਦਾ ਮੋਮੈਂਟੋ ਭੇਂਟ ਕੀਤਾ । ਇਸ ਮੌਕੇ ਵੀਰ ਜੀ ਨੇ ਵਿਦੇਸ਼ਾਂ ਵਿੱਚ ਸਿੱਖਾਂ ਉਪਰ ਹੋ ਰਹੇ ਹਮਲਿਆਂ ਤੇ ਚਿੰਤਾ ਪ੍ਰਕਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਗੰਭੀਰਤਾ ਦਿਖਾਵੇ। ਉਨ੍ਹਾਂ ਨੇ ਖਾਸ ਤੌਰ ਤੇ ਵਿਦੇਸ਼ਾਂ ਅੰਦਰ ਰਹਿ ਰਹੇ ਸਿੱਖ ਭਾਈਚਾਰੇ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਯੂਕੇ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਸਮੇਤ ਕਈ ਹੋਰ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਵਿਰੁੱਧ ਨਸਲੀ ਹਮਲੇ ਨਿੰਦਣਯੋਗ ਹਨ ਅਤੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ, ਯੋਗਤਾ ਅਤੇ ਇਮਾਨਦਾਰੀ ਨਾਲ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾਈ ਹੈ, ਪਰ ਇਹ ਮੰਦਭਾਗਾ ਹੈ ਕਿ ਸਿੱਖਾਂ ਨੂੰ ਅਜੇ ਵੀ ਕੁਝ ਥਾਵਾਂ ‘ਤੇ ਨਸਲੀ ਹਮਲਿਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਤਕਰੇ ਨੂੰ ਪੂਰੀ ਤਰ੍ਹਾਂ ਰੋਕਣ ਦੀ ਲੋੜ ਹੈ ਅਤੇ ਭਾਰਤ ਸਰਕਾਰ ਦੇ ਨਾਲ ਬਰਤਾਨੀਆਂ ਸਰਕਾਰ ਨੂੰ ਵੀਂ ਇਸ ਮਾਮਲੇ ਵਿੱਚ ਠੋਸ ਕਦਮ ਚੁੱਕਣ ਦੀ ਸਖ਼ਤ ਲੋੜ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ