ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਸਤਲੁਜ ਦਰਿਆ ਪੁੱਲ ਤੋਂ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ
ਜ਼ਿਲ੍ਹੇ ਵਿੱਚ ਹੜ੍ਹਾਂ ਸਬੰਧੀ ਬਣੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਬੀ. ਐੱਸ. ਐੱਫ਼. ਦੇ ਅਫ਼ਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਹਰੀਕੇ ਪੱਤਣ, (ਤਰਨ ਤਾਰਨ) 02 ਸਤੰਬਰ (ਗੁਰਪ੍ਰੀਤ ਸਿੰਘ)
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਅੱਜ ਜ਼ਿਲ੍ਹਾ ਤਰਨਤਾਰਨ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪੁੱਜੇ।ਇਸ ਦੌਰਾਨ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਬਿਆਸ ਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ ਤੇ ਬਣੇ ਪੁੱਲ ‘ਤੇ ਪਹੁੰਚਕੇ ਹਰੀਕੇ ਹੈੱਡਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਦੱਸਿਆ ਕਿ ਹਰੀਕੇ ਹੈੱਡਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਜ਼ਿਲਾ ਤਰਨਤਾਰਨ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਦਰਿਆਈ ਪਾਣੀ ਦੀ ਮਾਰ ਹੇਠ ਹੈ।
ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਮੌਕੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ ਅਤੇ ਪਸ਼ੂਧਨ ਨੂੰ ਵੀ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਜਾਵੇ। ਉਹਨਾਂ ਕਿਹਾ ਕਿ ਜਿੱਥੇ ਬੰਨ੍ਹ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਹੈ, ਉਹਨਾਂ ਸਥਾਨਾਂ ਨੂੰ ਮਜ਼ਬੂਤ ਕੀਤਾ ਜਾਵੇ।ਉਹਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਦਰਿਆਈ ਪਾਣੀ ਦੀ ਮਾਰ ਹੇਠ ਆੳੇੁਣ ਕਾਰਨ ਫਸਲਾਂ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਜ਼ਿਲ਼੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੜ੍ਹਾਂ ਸਬੰਧੀ ਬਣੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਤੇ ਬੀ. ਐੱਸ. ਐੱਫ਼. ਦੇ ਅਫ਼ਸਰਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਵੱਲੋਂ ਚੱਲ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵੀ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ਼. ਐੱਸ. ਪੀ. ਸ੍ਰੀ ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾਂ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸੇ ਦੀ ਅਣ-ਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ‘ਤੇ ਨਾਜ਼ੁਕ ਸਥਾਨਾਂ ਨੂੰ ਪਿੰਡ ਵਾਸੀਆਂ, ਕਾਰਸੇਵਕਾਂ, ਧਾਰਮਿਕ ਸੰਪਰਦਾਵਾਂ ਅਤੇ ਮਗਨਰੇਗਾ ਲੇਬਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਬੰਨ੍ਹ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੱਗਭੱਗ 66 ਪਿੰਡ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਤਕਰੀਬਨ 28 ਹਜ਼ਾਰ ਏਕੜ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਬੋ ਬੈਗ, ਕਿਸ਼ਤੀਆਂ, ਰਾਸ਼ਨ ਅਤੇ ਲੋੜੀਂਦੀਆਂ ਜ਼ਰੂਰੀ ਵਸਤੂਆਂ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ ਅਤੇ ਲਿਸੇ ਵੀ ਆਪਾਤ ਸਥਿਤੀ ਨਾਲ ਨਿਪਟਣ ਲਈ 21 ਰਾਹਤ ਕੈਂਪ ਵੀ ਬਣਾਏ ਗਏ ਹਨ।
ਇਸ ਮੌਕੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਆਪਸੀ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਸਥਿਤੀ ਵਿੱਚ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
——–
Author: khireyapunjab
jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN








