Home » ਨਵੀਂ ਦਿੱਲੀ » ਪੰਜਾਬ ਹੜ ਪੀੜੀਤਾਂ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਰਾਹਤ ਪੇਕਿਜ ਜਾਰੀ ਕਰੇ: ਬੀਬੀ ਰਣਜੀਤ ਕੌਰ ???? ਦਿੱਲੀ ਕਮੇਟੀ ਅਤੇ ਹੋਰ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ

ਪੰਜਾਬ ਹੜ ਪੀੜੀਤਾਂ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਰਾਹਤ ਪੇਕਿਜ ਜਾਰੀ ਕਰੇ: ਬੀਬੀ ਰਣਜੀਤ ਕੌਰ ???? ਦਿੱਲੀ ਕਮੇਟੀ ਅਤੇ ਹੋਰ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਮਦਦ ਸ਼ਲਾਘਾਯੋਗ

SHARE ARTICLE

117 Views

ਨਵੀਂ ਦਿੱਲੀ 2 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਵਿਚ ਆਈ ਹੜ ਨਾਲ ਹਾਲਾਤ ਬਹੁਤ ਖਰਾਬ ਹੋ ਗਏ ਹਨ ਤੇ ਪੰਜਾਬ ਦੇ ਬਹੁਤੇ ਪਿੰਡ ਪਾਣੀ ਦੇ ਵਿਚ ਡੁੱਬ ਗਏ ਹਨ । ਹੜ ਕਾਰਣ ਜਿੱਥੇ ਜਾਨੀ ਨੁਕਸਾਨ ਹੋਇਆ ਹੈ ਓਥੇ ਲੋਕਾਂ ਦੇ ਘਰ ਵੀਂ ਨੁਕਸ਼ਾਨੇ ਗਏ ਹਨ ਤੇ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਪਸ਼ੂ ਡੰਗਰ ਵੀਂ ਲਾਪਤਾ ਹੋ ਗਏ ਹਨ ਜਾ ਹੜ ਵਿਚ ਰੁੜ ਗਏ ਹਨ । ਬੀਬੀ ਰਣਜੀਤ ਕੌਰ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਇਸ ਮੌਕੇ ਜਿੱਥੇ ਦਿੱਲੀ ਗੁਰਦੁਆਰਾ ਕਮੇਟੀ ਅੱਗੇ ਆ ਕੇ ਹੜ ਪੀੜੀਤਾਂ ਦੀ ਮਦਦ ਕਰ ਰਹੀ ਹੈ ਓਥੇ ਆਮ ਲੋਕ ਅਤੇ ਕੁਝ ਸੰਸਥਾਵਾਂ ਵੀਂ ਜਰੂਰਤਮੰਦ ਲੋਕਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਵਸਤੂਆਂ ਪਹੁੰਚਾ ਰਹੇ ਹਨ । ਇਸ ਮੌਕੇ ਪੰਜਾਬ ਰਾਜ ਸਰਕਾਰ ਵਲੋਂ ਪੂਰੀ ਤਰ੍ਹਾਂ ਨਮੋਸ਼ੀ ਦੇਖਣ ਨੂੰ ਮਿਲ ਰਹੀ ਹੈ ਇਸ ਲਈ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਵਲੋਂ ਪੰਜਾਬ ਹੜ ਪੀੜੀਤਾਂ ਦੇ ਨੁਕਸਾਨ ਨੂੰ ਦੇਖਣ ਲਈ ਜਿੱਥੇ ਇਕ ਟੀਮ ਬਣਾਈ ਗਈ ਹੈ ਤੁਰੰਤ ਇਕ ਵੱਡਾ ਪੇਕਿਜ ਜਾਰੀ ਕਰਕੇ ਹੜ ਪੀੜੀਤਾਂ ਦੀ ਮਦਦ ਕਰੇ । ਅੰਤ ਵਿਚ ਉਨ੍ਹਾਂ ਕਿਹਾ ਕਿ ਇਸ ਸਮੇਂ ਹੜ੍ਹਾਂ ਕਾਰਨ ਜੋ ਪੰਜਾਬ ਦੇ ਹਾਲਾਤ ਬਣੇ ਹੋਏ ਹਨ, ਉਸ ਵਿੱਚ ਅਸੀਂ ਆਪਣਾ ਯੋਗਦਾਨ ਪਾ ਹੀ ਰਹੇ ਹਾਂ ਸੰਗਤ ਨੂੰ ਸਾਡੀ ਬੇਨਤੀ ਹੈ ਕਿ ਕੁੱਝ ਦਿਨਾਂ ਬਾਅਦ ਜਦੋਂ ਪਾਣੀ ਲੱਥ ਜਾਵੇਗਾ ਤਾਂ ਉਸ ਸਮੇਂ ਕਿਸਾਨ ਵੀਰਾਂ ਨੂੰ ਖੇਤੀ ਕਰਨ ਲਈ ਖਾਦ, ਬੀਜ ਅਤੇ ਬਿਜਾਈ ਲਈ ਹੋਰ ਖਰਚਿਆਂ ਦੀ ਲੋੜ ਪਵੇਗੀ ਤਾਂ ਅਸੀਂ ਸਭ ਨੇ ਮਿਲ ਕੇ ਉਸ ਸਮੇਂ ਵੀ ਵੱਧ ਤੋਂ ਵੱਧ ਮਦਦ ਕਰਨੀ ਹੈ ਜੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News