Home » Blog » ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖ਼ੇ ਡੂੰਘੀ ਵਿਚਾਰ ਚਰਚਾ

SHARE ARTICLE

98 Views

ਨਵੀਂ ਦਿੱਲੀ 1 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖ਼ੇ ਨਵੰਬਰ 1984 ਵਿੱਚ ਹਿੰਦ ਹਕੂਮਤ ਵੱਲੋ ਦਿੱਲੀ ਤੇ ਹੋਰ ਰਾਜਾਂ ਅੰਦਰ ਕੀਤੇ ਗਏ ਸਿੱਖਾ ਦੇ ਕਤਲ ਦੇ ਮਤੇ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਪਾਸ ਕਰਵਾਉਣ ਦੇ ਸੰਬੰਧੀ ਡੂੰਘੀ ਵਿਚਾਰ ਚਰਚਾ ਕੀਤੀ ਗਈ ।ਇਸ ਬਾਰੇ ਜਾਣਕਾਰੀ ਦੇਂਦਿਆਂ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸਰਦਾਰ ਜਸਵਿੰਦਰ ਸਿੰਘ ਨੇ ਦਸਿਆ ਕਿ ਸਾਡਾ ਮੁੱਖ ਮੰਤਵ ਇਹ ਹੈ ਕਿ ਹਿੰਦੁਸਤਾਨ ਦੇ ਵੱਖ ਵੱਖ ਸ਼ਹਿਰਾਂ ਵਿਚ ਗਿਣੀ ਮਿੱਠੀ ਸਾਜ਼ਿਸ਼ ਅਧੀਨ ਸਿੱਖਾਂ ਦੀ ਨਿਸ਼ਾਨ ਦੇਹੀ ਕਰਕੇ ਉਨ੍ਹਾਂ ਦਾ ਕਤਲੇਆਮ ਕੀਤਾ ਗਿਆ ਤੇ ਇਸ ਦਾ ਮੱਤਾ ਸਿੱਖਾਂ ਦੇ ਹਕ਼ ਵਿਚ ਕੈਨੇਡੀਅਨ ਪਾਰਲੀਮੈਂਟ ਅੰਦਰ ਪੇਸ਼ ਕਰਵਾ ਕੇ ਪਾਸ ਕਰਵਾਣਾ ਹੈ । ਇਸ ਵਿਚਾਰ ਚਰਚਾ ਵਿੱਚ ਵਿਸ਼ੇਸ਼ ਤੋਰ ਤੋ ਟੋਰਾਟੋ ਤੋਂ ਮਨੋਹਰ ਸਿੰਘ ਬੱਲ, ਓਟਾਵਾ ਤੋਂ ਗੁਰਚਰਨ ਸਿੰਘ ਪਹੁੰਚੇ ਸਨ ਅਤੇ ਡੀ ਡੀ ਓ ਕਮੇਟੀ ਵਲੋਂ ਕੇਵਲ ਸਿੰਘ, ਲਸਾਲ ਤੋ ਗੁਰਅਮਰੀਕ ਸਿੰਘ, ਬਲਰਾਜ ਸਿੰਘ ਢਿੱਲੋ, ਪਾਰਕ ਗੁਰੂ ਘਰ ਤੋ ਜਸਵਿੰਦਰ ਸਿੰਘ, ਸ਼ਾਨੇ ਪੰਜਾਬ ਤੋ ਨਰਿੰਦਰ ਸਿੰਘ ਮਿਨਹਾਸ, ਬਲਕਾਰ ਸਿੰਘ ਸ਼ਾਮਿਲ ਹੋਏ ਸਨ। ਇਸ ਮੌਕੇ ਮਨੋਹਰ ਸਿੰਘ ਬੱਲ ਵੱਲੋ ਦੱਸਿਆ ਗਿਆ ਕੀ ਇਸ ਮੋਸ਼ਨ ਨੂੰ ਪਾਰਲੀਮੈਂਟ ਵਿੱਚ ਲਿਆਉਣ ਲਈ ਵੱਡੇ ਤੋਰ ਤੇ ਮੁਹਿੰਮ ਅਰੰਭੀ ਜਾਵੇਗੀ ਤੇ ਕੈਨੇਡਾ ਦੇ ਹਰ ਧਾਰਮਿਕ ਅਤੇ ਰਾਜਨੀਤਿਕ ਅਦਾਰਿਆਂ ਨਾਲ ਗੱਲਬਾਤ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News