Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ।

SHARE ARTICLE

365 Views

ਜਰਮਨੀ 4 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀਏ ਭਾਈ ਚਮਕੌਰ ਸਿੰਘ , ਭਾਈ ਗੁਰਨਿਸ਼ਾਨ ਸਿੰਘ ਜ ਅਤੇ ਭਾਈ ਲਖਵੀਰ ਸਿੰਘ ਦੇ ਰਾਗੀ ਜਥੇ ਵੱਲੋਂ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ। ਬੁਲਾਰਿਆਂ ਵਿੱਚ ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਬਲਕਾਰ ਸਿੰਘ, ਭਾਈ ਅਨੂਪ ਸਿੰਘ ਅਤੇ ਭਾਈ ਗੁਰਚਰਨ ਸਿੰਘ ਗੁਰਾਇਆ ਸ਼ਾਮਲ ਸਨ। ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਭਾਈ ਹਰਜੋਤ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ। ਸਟੇਜ ਦੀ ਸੇਵਾ ਵੀ ਭਾਈ ਹਰਜੋਤ ਸਿੰਘ ਨੇ ਨਿਭਾਈ ਅਤੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਤੋਂ ਬੋਲਦਿਆਂ ਭਾਈ ਹਰਜੋਤ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਉਹ ਮਹਾਨ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਅਤੇ ਪੰਜਾਬ ਵਿੱਚ ਸ਼ਾਂਤੀ ਲਿਆਈ। ਓਹਨਾਂ ਕਿਹਾ ਕੇ ਯਾਦ ਰਹੇ ਭਾਈ ਦਿਲਾਵਰ ਸਿੰਘ ਨੇ ਉਸ ਬੇਅੰਤ ਕਾਤਲ ਨੂੰ ਗੱਡੀ ਚਾੜ ਕੇ ਸਿੱਖ ਨੌਜਵਾਨਾਂ ਦੇ ਕਤਲੇਆਮ ਨੂੰ ਰੋਕਿਆ ਅਤੇ ਪੰਜਾਬ ਨੂੰ ਸੁੱਖ-ਸ਼ਾਂਤੀ ਦੀ ਰਾਹ ’ਤੇ ਲਿਆਂਦਾ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News