Home » ਭਾਰਤ » ਹੜ੍ਹ ਪ੍ਰਭਾਵਤ ਪੰਜਾਬ ’ਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਜਨਾਲਾ ਵਿਖੇ ਦੂਜਾ ਰਾਹਤ ਕੇਂਦਰ ਹੋਇਆ ਸਥਾਪਿਤ: ਕਾਲਕਾ, ਕਾਹਲੋਂ ???? ਡੇਰਾ ਬਾਬਾ ਨਾਨਕ ਵਿੱਚ ਪਿਛਲੇ ਦਸ ਦਿਨਾਂ ਤੋਂ ਹੜ ਪੀੜਤਾਂ ਲਈ ਦਿਲੀ ਕਮੇਟੀ ਵੱਲੋਂ ਚਲ ਰਿਹਾ ਲੰਗਰ ਕੈਂਪ

ਹੜ੍ਹ ਪ੍ਰਭਾਵਤ ਪੰਜਾਬ ’ਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਜਨਾਲਾ ਵਿਖੇ ਦੂਜਾ ਰਾਹਤ ਕੇਂਦਰ ਹੋਇਆ ਸਥਾਪਿਤ: ਕਾਲਕਾ, ਕਾਹਲੋਂ ???? ਡੇਰਾ ਬਾਬਾ ਨਾਨਕ ਵਿੱਚ ਪਿਛਲੇ ਦਸ ਦਿਨਾਂ ਤੋਂ ਹੜ ਪੀੜਤਾਂ ਲਈ ਦਿਲੀ ਕਮੇਟੀ ਵੱਲੋਂ ਚਲ ਰਿਹਾ ਲੰਗਰ ਕੈਂਪ

SHARE ARTICLE

148 Views

ਨਵੀਂ ਦਿੱਲੀ, 4 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਪੰਜਾਬ ਵਿਚ ਦੂਜਾ ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾ ਪਿੰਡ ਦੇ ਵਿਚ ਪਿਛਲੇ ਦਸ ਦਿਨਾਂ ਤੋਂ ਲੰਗਰ ਸੇਵਾ ਕਮੇਟੀ ਵੱਲੋ ਚਲਾਈ ਜਾ ਰਹੀ ਹੈ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਦੱਸਿਆ ਕਿ ਕਮੇਟੀ ਵੱਲੋਂ ਬਕਾਇਦਾ ਸਟਾਫ ਭੇਜ ਕੇ ਪੰਜਾਬ ਦੇ ਹੜ ਪੀੜਤਾਂ ਦੇ ਲਈ ਲੰਗਰ ਸੇਵਾ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੀਣ ਦਾ ਪਾਣੀ, ਦਵਾਈਆਂ, ਸੁੱਖਾ ਰਾਸ਼ਨ ਅਤੇ ਹੋਰ ਜਰੂਰਤ ਦਾ ਸਾਮਾਨ ਲਗਾਤਾਰ ਭੇਜਿਆ ਜਾ ਰਿਆ ਹੈ। ਸਰਦਾਰ ਕਾਲਕਾ, ਸਰਦਾਰ ਕਾਹਲੋ ਦੇ ਨਾਲ ਹੋਰ ਕਮੇਟੀ ਮੈਂਬਰ ਵੀ ਹੜ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਮਦਦ ਪਹੁੰਚਾ ਰਹੇ ਹਨ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਹੈ ਕਿ ਲੋੜੀਂਦਾ ਹਰ ਸਮਾਨ ਇਹਨਾਂ ਰਾਹਤ ਕੈਂਪਾਂ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਰੱਖਿਆ ਗਿਆ ਹੈ ਜੋ ਕਿਸ਼ਤੀਆਂ ਤੇ ਹੋਰ ਸਾਧਨਾਂ ਰਾਹੀਂ ਪਿੰਡਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅਜਨਾਲਾ ਵਿਚ ਰਮਦਾਸ ਰੋਡ ’ਤੇ ਇਹ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਵਿਚ ਪਹਿਲਾ ਕੈਂਪ ਸਥਾਪਿਤ ਕੀਤਾ ਗਿਆ ਸੀ ਜਿਸ ਰਾਹੀਂ ਗੁਰਦਾਸਪੁਰ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਵਾਸਤੇ ਲੋੜੀਂਦੀ ਸਮੱਗਰੀ ਹੜ੍ਹ ਪੀੜ੍ਹਤਾਂ ਵਾਸਤੇ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜਨਾਲਾ ਵਿਖੇ ਰਾਹਤ ਕੈਂਪ ਦੀ ਨਿਗਰਾਨੀ ਪੰਜਾਬ ਵਿਖੇ ਧਰਮ ਪ੍ਰਚਾਰ ਦੇ ਮੁਖੀ ਸਰਦਾਰ ਮਨਜੀਤ ਸਿੰਘ ਭੋਮਾ ਵਲੋ ਕੀਤੀ ਜਾਵੇਗੀ। ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀਆਂ ਸੰਗਤਾਂ ਪੰਜਾਬ ਵਿਚ ਹੜ੍ਹਾਂ ਵਿਚ ਫਸੇ ਲੋਕਾਂ ਦੀ ਸੇਵਾ ਵਾਸਤੇ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ ਤੇ ਸੇਵਾ ਵਿਚ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਬੇਸ਼ੱਕ ਇਸ ਵੇਲੇ ਲੋਕ ਹੜ੍ਹਾਂ ਦੇ ਪਾਣੀ ਵਿਚ ਘਿਰੇ ਹਨ ਪਰ ਪਰਮਾਤਮਾ ਦੀ ਰਹਿਮਤ ਨਾਲ ਪਾਣੀ ਉਤਰਣ ਮਗਰੋਂ ਵੀ ਲੋਕਾਂ ਨੂੰ ਲੋੜੀਂਦੀ ਹਰ ਸੇਵਾ ਪ੍ਰਦਾਨ ਕੀਤੀ ਜਾਵੇਗੀ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੌਂਸਲਾ ਤੇ ਸੰਜਮ ਰੱਖਣ ਅਤੇ ਅਕਾਲ ਪੁਰਖ ’ਤੇ ਪੂਰਨ ਵਿਸ਼ਵਾਸ ਰੱਖਣ, ਗੁਰੂ ਸਾਹਿਬ ਆਪ ਬਖਸ਼ਿਸ਼ ਕਰਨਗੇ ਤਾਂ ਸਭ ਕੁਝ ਠੀਕ ਹੋਵੇਗਾ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੰਜਾਬੀਆਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ ਤੇ ਇਸ ਵਿਚ ਕਿਸੇ ਕਿਸਮ ਦੀ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ