Home » ਨਵੀਂ ਦਿੱਲੀ » ਪੰਜਾਬ ਦੇ ਹੜ੍ਹ ਪੀੜ੍ਹਤ ਖੇਤਰਾਂ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਟਰੱਕ ਸਮਾਨ ਤੇ ਇਕ ਐਂਬੂਲੈਂਸ ਰਵਾਨਾ

ਪੰਜਾਬ ਦੇ ਹੜ੍ਹ ਪੀੜ੍ਹਤ ਖੇਤਰਾਂ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਟਰੱਕ ਸਮਾਨ ਤੇ ਇਕ ਐਂਬੂਲੈਂਸ ਰਵਾਨਾ

SHARE ARTICLE

68 Views

ਨਵੀਂ ਦਿੱਲੀ, 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ ਦੋ ਟਰੱਕ ਰਾਹਤ ਸਮੱਗਰੀ ਅਤੇ ਇਕ ਐਂਬੂਲੈਂਸ ਰਵਾਨਾਂ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਕੇਂਦਰੀ ਸਟੋਰ ਬਣਾਇਆ ਗਿਆ ਹੈ ਜਿਥੇ ਦਿੱਲੀ ਦੀਆਂ ਸੰਗਤਾਂ ਸਹਾਇਤਾ ਸਮੱਗਰੀ ਜਮ੍ਹਾਂ ਕਰਵਾ ਸਕਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਸੰਗਤ ਵੱਲੋਂ ਦਸਵੰਧ ਨਾਲ ਦਿੱਤੀ ਸਮੱਗਰੀ ਸਹੀ ਤਰੀਕੇ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਤੱਕ ਪਹੁੰਚੇ। ਉਹਨਾਂ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਇਲਾਕੇ ਵਿਚ ਦੋ ਰਾਹਤ ਕੈਂਪ ਕੰਮ ਕਰ ਰਹੇ ਹਨ ਜੋ ਹੜ੍ਹ ਮਾਰੇ ਲੋਕਾਂ ਨੂੰ ਲੋੜੀਂਦੀ ਸਮੱਗਰੀ ਪ੍ਰਦਾਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਹੁਣ ਅਸੀਂ ਦਵਾਈਆਂ, ਬਿਸਤਰੇ ਤੇ ਕਪੜੇ ਵੀ ਤਿਆਰ ਕੀਤੇ ਹਨ ਜੋ ਟਰੈਕਟਰ ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਦੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੰਗਰ, ਪਾਣੀ ਤੇ ਹੋਰ ਸਮਾਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ ਤੇ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਲੋਕਾਂ ਦੇ ਘਰ ਵੀ ਢਹਿ ਢੇਰੀ ਹੋ ਗਏ ਹਨ ਅਤੇ ਪਸ਼ੂ ਧਨ ਦਾ ਵੀ ਨੁਕਸਾਨ ਹੋਇਆ ਹੈ। ਉਹਨਾਂ ਦੱਸਿਆ ਕਿ ਦਿੱਲੀ ਕਮੇਟੀ ਦੇ ਰਾਹਤ ਕੈਂਪਾਂ ਵਿਚ ਦਿੱਲੀ ਕਮੇਟੀ ਦੇ ਸਟਾਫ ਤੇ ਵਾਲੰਟੀਅਰਜ਼ ਲੋਕਾਂ ਦੀ ਲੋੜ ਮੁਤਾਬਕ ਸਹਾਇਤਾ ਵਾਸਤੇ ਸਮੱਗਰੀ ਪ੍ਰਦਾਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਬੇਅੰਤ ਸਮਾਨ ਦੇ ਰਹੀ ਹੈ। ਉਹਨਾਂ ਕਿਹਾ ਕਿ ਸ਼ਨੀਵਾਰ ਨੂੰ ਅਸੀਂ ਫਿਰ ਹੜ੍ਹ ਪ੍ਰਭਾਵਤ ਇਲਾਕੇ ਦਾ ਦੌਰਾ ਕਰ ਕੇ ਜਾਇਜ਼ਾ ਲਵਾਂਗੇ। ਉਹਨਾਂ ਕਿਹਾ ਕਿ ਜਦੋਂ ਤੱਕ ਹਾਲਾਤ ਆਮ ਵਰਗੇ ਨਹੀਂ ਹੁੰਦੇ, ਇਹ ਸੇਵਾਵਾਂ ਜਾਰੀ ਰਹਿਣਗੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ