Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਤੋਂ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਲਈ ਦਿੱਲੀ ਤੋਂ ਪਾਲਕੀ ਬੱਸ ਰਵਾਨਾ

ਤਖ਼ਤ ਪਟਨਾ ਸਾਹਿਬ ਤੋਂ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਲਈ ਦਿੱਲੀ ਤੋਂ ਪਾਲਕੀ ਬੱਸ ਰਵਾਨਾ

SHARE ARTICLE

86 Views

ਨਵੀਂ ਦਿੱਲੀ, 6 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਬਿਹਾਰ ਸਰਕਾਰ ਦੇ ਸਾਂਝੇ ਯਤਨਾਂ ਨਾਲ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਕੇ ਇੱਕ ਸ਼ਹੀਦੀ ਜਾਗਰਤੀ ਯਾਤਰਾ ਆਯੋਜਿਤ ਕੀਤੀ ਜਾ ਰਹੀ ਹੈ। ਇਹ ਯਾਤਰਾ 17 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋਂ ਸ਼ੁਰੂ ਹੋ ਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰਾ ਦੌਰਾਨ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਪੁਰਾਤਨ ਸ਼ਸਤਰ ਇਕ ਪਾਲਕੀ ਸਾਹਿਬ ਵਿੱਚ ਸਜੇ ਹੋਣਗੇ, ਜਿਨ੍ਹਾਂ ਦੇ ਦਰਸ਼ਨ ਸੰਗਤ ਕਰ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪਾਲਕੀ ਸਾਹਿਬ ਵਾਲੀ ਬੱਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਹੈ ਜੋ ਅੱਜ ਦਿੱਲੀ ਤੋਂ ਪਟਨਾ ਸਾਹਿਬ ਵੱਲ ਰਵਾਨਾ ਹੋ ਗਈ ਹੈ। ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਹਰਪਾਲ ਸਿੰਘ ਜੌਹਲ ਅਤੇ ਮੀਡੀਆ ਇੰਚਾਰਜ ਵੱਲੋਂ ਦਿੱਲੀ ਵਿੱਚ ਅਰਦਾਸ ਤੋਂ ਬਾਅਦ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਲਾਹਕਾਰ ਸ. ਪਰਮਜੀਤ ਸਿੰਘ ਚੰਡੋਕ ਵੀ ਮੌਜੂਦ ਸਨ। ਸ. ਜਗਜੋਤ ਸਿੰਘ ਸੋਹੀ ਸਮੇਤ ਪੂਰੀ ਕਮੇਟੀ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਮਹਾਸਚਿਵ ਸ. ਜਗਦੀਪ ਸਿੰਘ ਕਾਹਲੋ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਪਾਲਕੀ ਬੱਸ ਭੇਜ ਕੇ ਸ਼ਹੀਦੀ ਜਾਗਰਤੀ ਯਾਤਰਾ ਦੀ ਸ਼ੋਭਾ ਵਧਾਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ