Home » ਸੰਸਾਰ » ਸ਼ਹੀਦ ਭਾਈ ਦਿਲਾਵਰ ਸਿੰਘ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਰੈਣ ਸਬਾਈ ਕੀਰਤਨ

ਸ਼ਹੀਦ ਭਾਈ ਦਿਲਾਵਰ ਸਿੰਘ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਅਖੰਡ ਕੀਰਤਨੀ ਜੱਥਾ ਟੋਰਾਂਟੋ ਵਲੋਂ ਰੈਣ ਸਬਾਈ ਕੀਰਤਨ

SHARE ARTICLE

82 Views

ਕੈਨੇਡਾ 7 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜੱਥੇਬੰਦੀ ਅਖੰਡ ਕੀਰਤਨੀ ਜੱਥਾ ਟੋਰਾਂਟੋ ਕੈਨੇਡਾ ਵਲੋਂ ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦੀਆਂ ਦਾ ਜਾਮ ਪੀਣ ਵਾਲੇ ਅਨੌਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ, ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘ ਵਾਲਾ, ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਸ਼ਹੀਦ ਭਾਈ ਬਲਵਿੰਦਰ ਸਿੰਘ ਬੱਬਰ ਜਟਾਣਾ, ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਸਮੇਤ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਰੈਣ ਸਬਾਈ ਅਖਾੜੇ ਸਜਾਏ ਗਏ । ਇਸ ਮੌਕੇ ਨਿੱਕੇ ਨਿੱਕੇ ਬੱਚਿਆਂ ਨੇ ਕੀਰਤਨ ਰੈਣ ਸਬਾਈ ਦੀ ਕੀਰਤਨੀ ਸ਼ੁਰੂਆਤ ਕੀਤੀ ਉਪਰੰਤ ਭਾਈ ਜਸਦੀਪ ਸਿੰਘ ਟੋਰਾਂਟੋ, ਬੀਬੀ ਹਰਬੰਸ ਕੌਰ ਜੀ ਮੋਗਾ, ਭਾਈ ਹਰਪ੍ਰੀਤ ਸਿੰਘ ਟੋਰਾਂਟੋ ਸਮੇਤ ਵਡੀ ਗਿਣਤੀ ਵਿਚ ਕੀਰਤਨੀ ਸਿੰਘ ਸਿੰਘਣੀਆਂ ਨੇ ਨਿਸ਼ਕਾਮ ਕੀਰਤਨੀ ਹਾਜ਼ਿਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਸੀ । ਜਿਕਰਯੋਗ ਹੈ ਕਿ ਜਿੱਥੇ ਅਖੰਡ ਕੀਰਤਨੀ ਜੱਥੇ ਦੇ ਸਿੰਘ ਸਿੰਘਣੀਆਂ ਨੇ ਵਡੀ ਗਿਣਤੀ ਅੰਦਰ ਕੌਮ ਦੀ ਆਜ਼ਾਦੀ ਦੇ ਚਲ ਰਹੇ ਮੌਜੂਦਾ ਸੰਘਰਸ਼ ਅੰਦਰ ਸ਼ਹਾਦਤ ਦਿੱਤੀ ਹੈ ਓਥੇ ਹਾਲੇ ਵੀਂ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਜੱਥੇ ਦੇ ਸਿੰਘ ਸਾਲਾਂ ਬੱਧੀ ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਹਨ, ਜਿਨ੍ਹਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕਿਸੇ ਕਿਸਮ ਦਾ ਹੁੰਗਾਰਾ ਨਹੀਂ ਦੇ ਰਹੀ ਹੈ। ਇਸ ਮੌਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੋ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਸਨ, ਜਿਨ੍ਹਾਂ ਆਪਣੇ ਮਿੱਤਰ ਨੂੰ ਲੱਭਦਿਆਂ ਪੰਜਾਬ ਅੰਦਰ ਹਜਾਰਾਂ ਦੀ ਤਾਦਾਦ ਵਿਚ ਲਾਵਰਸ ਦਸ ਕੇ ਸਾੜੇ ਗਏ ਬੇਗੁਨਾਹ ਨੌਜੁਆਨਾਂ ਦਾ ਭੇਂਦ ਜੱਗ ਜ਼ਾਹਿਰ ਕੀਤਾ ਸੀ ਤੇ ਇਸ ਬਿਖੜੇ ਪੈਂਡੇ ਤੇ ਚਲਦਿਆ ਪੁਲਿਸ ਵਲੋਂ ਉਨ੍ਹਾਂ ਦਾ ਕਤਲ ਕਰ ਕੇ ਉਨ੍ਹਾਂ ਦੀ ਦੇਹ ਨੂੰ ਹਰਿ ਕੇ ਪਤਣ ਰਾਜਸਥਾਨ ਦੀ ਨਹਿਰ ਵਿਚ ਰੋੜ ਦਿੱਤਾ ਗਿਆ ਸੀ, ਨੂੰ ਸਮਰਪਿਤ ਕਾਲਜ ਦੀ ਆਰੰਭਤਾ ਕੀਤੀ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News