ਆਨੰਦਪੁਰ ਸਾਹਿਬ 7 ਸਤੰਬਰ :ਭਾਰੀ ਮੀਂਹ ਦੇ ਬਾਵਜੂਦ ਵੀ “ਫ੍ਰੀ ਵਲੰਟੀਅਰ ਟਰੇਨਿੰਗ ਕੈਂਪ” ਦਾ ਸਫਲ ਆਯੋਜਨ ਕੀਤਾ ਗਿਆ ਜਿਸ ਵਿੱਚ ਕਰੀਬ ਦੋ ਦਰਜਨ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕੈਂਪ ਦੌਰਾਨ ਰਾਹਤ ਕਾਰਜਾਂ ਵਿੱਚ ਤਾਲਮੇਲ ਅਤੇ ਸੁਰੱਖਿਆ ਦੇ ਮਾਮਲਿਆਂ ਤੇ ਵਿਸ਼ੇਸ਼ ਚਰਚਾ ਕੀਤੀ ਗਈ।
ਮਨਿਸਟਰੀ ਆਫ ਸਾਇੰਸ ਅਤੇ ਤਕਨੀਕੀ ਤੋਂ ਪਵਨ ਕੁਮਾਰ ਜੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ’ਤੇ ਸਾਬਕਾ ਐਟੋਨਿਮ ਇਨਰਜੀ ਅਧਿਕਾਰੀ ਜਗਦੇਵ ਸਿੰਘ ਅਤੇ ਪੰਜਾਬ ਪੁਲਿਸ ਦੇ ਰਿਟਾਇਰਡ ਅਧਿਕਾਰੀ ਜਗਜੀਤ ਸਿੰਘ ਜੀ ਨੇ ਵੀ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹੜ ਪ੍ਰਭਾਵਿਤ ਖੇਤਰਾਂ ਵਿੱਚ ਵਲੰਟੀਅਰਾਂ ਨੂੰ ਕਿਵੇਂ ਸੁਚਾਰੂ ਤਾਲਮੇਲ ਨਾਲ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੇਵਾਵਾਂ ਪ੍ਰਦਾਨ ਕਰਨੀ ਚਾਹੀਦੀਆਂ ਹਨ।
ਸਿੱਖ ਮਿਸ਼ਨਰੀ ਕਾਲਜ ਵੱਲੋਂ ਕਿਹਾ ਗਿਆ ਕਿ ਜਿਵੇਂ ਧਰਮ ਪ੍ਰਚਾਰ ਵਿੱਚ ਅਨੁਸ਼ਾਸਨ ਨਾਲ ਕਾਰਜਸ਼ੀਲਤਾ ਕਾਇਮ ਹੈ, ਉਸੇ ਤਰ੍ਹਾਂ ਹੀ ਰਾਹਤ ਕਾਰਜਾਂ ਵਿੱਚ ਵੀ ਅਨੁਸ਼ਾਸਨ ਅਤੇ ਸਮਰਪਣ ਨਾਲ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਸੰਗਤਾਂ ਵੱਲੋਂ ਇਸ ਪਹਲ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਸੰਸਥਾ ਦੇ ਪ੍ਰਵਕਤਾ ਗੁਰਜੀਤ ਸਿੰਘ ਅਜ਼ਾਦ ਨੇ ਕਿਹਾ ਕਿ ਇਹ ਸਾਰਾ ਯੋਗਦਾਨ ਸੰਸਥਾ ਦੇ ਮੈਂਬਰਾਂ ਅਤੇ ਸਹਿਯੋਗੀਆਂ ਦੀ ਮਹਨਤ ਦਾ ਨਤੀਜਾ ਹੈ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਰਾਹਤ ਕਾਰਜਾਂ ਲਈ ਇਹ ਸਹਿਯੋਗ ਜਾਰੀ ਰਹੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








