Home » ਮਾਝਾ » ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ਵਿੱਚ ਨੂੰ ਗ੍ਰਿਫ਼ਤਾਰ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ਵਿੱਚ ਨੂੰ ਗ੍ਰਿਫ਼ਤਾਰ 

SHARE ARTICLE

108 Views

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ਵਿੱਚ ਨੂੰ ਗ੍ਰਿਫ਼ਤਾਰ

 

 

 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਜਾਣਕਾਰੀ ਮੁਤਾਬਕ ਮਾਰਚ 2013 ਵਿਚ ਇਕ ਪੀੜਤਾ ਵੱਲੋਂ ਬਦਸਲੂਕੀ ਦੇ ਦੋਸ਼ ਲਾਏ ਜਾਣ ‘ਤੇ ਮਨਜਿੰਦਰ ਸਿੰਘ ਲਾਲਪੁਰਾ ਸਣੇ 11 ਲੋਕਾਂ ਖ਼ਿਲਾਫ਼ SC/ST ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਨਜਿੰਦਰ ਸਿੰਘ ਸਣੇ 9 ਮੁਲਜ਼ਮ ਅੱਜ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪਹੁੰਚੇ ਸਨ, ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਤੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ, ਜਿਸ ਦੌਰਾਨ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News