ਕਲਗੀਧਰ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਲਿਸਟ ਵਿੱਚ ਕੀਤਾ ਕਬਜ਼ਾ, ਪੰਜਾਬੀ ਵਿਸ਼ੇ ਵਿੱਚ ਹਾਸਲ ਕੀਤੀ ਸ਼ਾਨਦਾਰ ਪ੍ਰਾਪਤੀ
ਖਾਲੜਾ 12 ਸਤੰਬਰ (ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ ਦੀਆਂ ਮਿਹਨਤੀ ਤੇ ਹੋਣਹਾਰ ਵਿਦਿਆਰਥਣਾਂ ਪਵਨਪ੍ਰੀਤ ਕੌਰ ਪਿੰਡ ਛੰਨਾ ਅਤੇ ਮਹਿਕਦੀਪ ਕੌਰ ਪਿੰਡ ਦਰਾਜਕੇ ਨੇ ਹਾਲੀਆ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਦੋਹਾਂ ਵਿਦਿਆਰਥਣਾਂ ਨੇ ਪੰਜਾਬੀ ਵਿਸ਼ੇ ਵਿੱਚ 99% ਅੰਕ ਪ੍ਰਾਪਤ ਕਰਕੇ ਆਪਣੇ ਸਮਰਪਣ ਅਤੇ ਮਿਹਨਤ ਦਾ ਲੋਹਾ ਮਨਵਾਇਆ ਹੈ।
ਸਕੂਲ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਪਵਨਪ੍ਰੀਤ ਕੌਰ ਅਤੇ ਮਹਿਕਦੀਪ ਕੌਰ ਨੇ ਸਕੂਲ ਲਈ ਇਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ। ਇਹ ਸਫਲਤਾ ਸਾਬਤ ਕਰਦੀ ਹੈ ਕਿ ਜੇ ਵਿਦਿਆਰਥੀ ਮਨ ਲਾ ਕੇ ਪੜ੍ਹਾਈ ਕਰਨ ਤਾਂ ਵੱਡੇ ਤੋਂ ਵੱਡੇ ਟੀਚੇ ਵੀ ਹਾਸਲ ਕੀਤੇ ਜਾ ਸਕਦੇ ਹਨ।
ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਨੇ ਦੋਹਾਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਗਿਆਨਕ ਅਤੇ ਨੈਤਿਕ ਵਿਕਾਸ ਲਈ ਸਿਰਮੌਰ ਯਤਨ ਕਰਦਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਹੋਰ ਵਿਦਿਆਰਥੀ ਵੀ ਉੱਚੇ ਟੀਚਿਆਂ ਵੱਲ ਪ੍ਰੇਰਿਤ ਹੋਣਗੇ।
ਪ੍ਰਿੰਸੀਪਲ ਅਜੀਤ ਕੌਰ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥਣਾਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਹਿਯੋਗੀ ਸਿੱਖਿਆ ਅਤੇ ਮਾਪਿਆਂ ਦੀ ਹੌਂਸਲਾ-ਅਫਜ਼ਾਈ ਨੂੰ ਜਾਂਦਾ ਹੈ। ਖ਼ਾਸ ਤੌਰ ’ਤੇ ਪੰਜਾਬੀ ਵਿਸ਼ੇ ਦੀ ਅਧਿਆਪਕਾ ਜਸਪ੍ਰੀਤ ਕੌਰ ਦਾ ਵਿਸ਼ੇ ਵਿੱਚ ਗਹਿਰਾ ਗਿਆਨ ਅਤੇ ਵਿਦਿਆਰਥਣਾਂ ਨੂੰ ਦਿੱਤੀ ਪ੍ਰੇਰਣਾ ਇਸ ਕਾਮਯਾਬੀ ਵਿੱਚ ਮੁੱਖ ਭੂਮਿਕਾ ਨਿਭਾਉਂਦੀ ਹੈ।
ਇਸ ਸ਼ਾਨਦਾਰ ਪ੍ਰਾਪਤੀ ਨਾਲ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦਾ ਨਾਮ ਇਕ ਵਾਰ ਫਿਰ ਸੂਬੇ ਦੇ ਆਗੂ ਸਕੂਲਾਂ ਵਿੱਚ ਦਰਜ ਹੋਇਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









