ਲੁਧਿਆਣਾ 13 ਸਤੰਬਰ 2025
ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਫਾਈਰਿੰਗ ਹੋ ਗਈ।
ਘਟਨਾ ਦੌਰਾਨ ਜਦ ਸਿਮਰਜੀਤ ਸਿੰਘ ਬੈਂਸ ‘ਤੇ ਫਾਈਰਿੰਗ ਹੋਈ ਉਸ ਵੇਲੇ ਉਹ ਕਾਰ ਨੂੰ ਘਰ ਵਿੱਚੋਂ ਬਾਹਰ ਕੱਢ ਰਹੇ ਸਨ, ਹਾਲਾਂਕਿ ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਚੁੱਪੀ ਬਣਾਈ ਰੱਖੀ, ਕੋਈ ਵੀ ਮੈਂਬਰ ਇਸ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ। ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਡੇਹਲੋਂ ਥਾਣੇ ਦੇ ਐੱਸ. ਐੱਚ. ਓ. ਸੁਖਜਿੰਦਰ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









