Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ: ਕਾਲਕਾ/ਕਾਹਲੋਂ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ 20 ਸਤੰਬਰ ਨੂੰ: ਕਾਲਕਾ/ਕਾਹਲੋਂ

SHARE ARTICLE

98 Views

ਨਵੀਂ ਦਿੱਲੀ, 13 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ , ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ ਸਰਬ ਧਰਮ ਸੰਮੇਲਨ “ ਸ਼ਨਿੱਚਰਵਾਰ, 20 ਸਤੰਬਰ 2025 ਨੂੰ ਸਵੇਰੇ 10 ਵਜੇ ਤੋਂ ਆਈ.ਸੀ.ਏ. ਆਰ. ਕਨਵੈਂਸ਼ਨ ਸੈਂਟਰ, ਪੂਸਾ ਰੋਡ , ਟੋਡਾਪੁਰ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਰਬ ਧਰਮ ਸੰਮੇਲਨ ਵਿਚ ਵੱਖ-ਵੱਖ ਧਰਮਾਂ ਦੀਆਂ ਸ਼ਖਸੀਅਤਾਂ ਸ਼ਮੂਲੀਅਤ ਕਰਨਗੀਆਂ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨਗੀਆਂ। ਉਹਨਾਂ ਦੱਸਿਆ ਕਿ ਸਰਬ ਧਰਮ ਸੰਮੇਲਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਇਸ ਸੰਮੇਲਨ ਵਿਚ ਦਿੱਲੀ ਦੀਆਂ ਸੰਗਤਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਇਸ ਵਾਸਤੇ ਮੈਂਬਰਾਂ ਦੀ ਡਿਊਟੀ ਵੀ ਲਗਾ ਦਿੱਤੀ ਗਈ ਹੈ ਜੋ ਆਪੋ ਆਪਣੇ ਹਲਕਿਆਂ ਤੋਂ ਸੰਗਤਾਂ ਨੂੰ ਲਿਆਉਣ ਵਾਸਤੇ ਤਾਲਮੇਲ ਕਰਨਗੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ 25 ਨਵੰਬਰ ਤੱਕ ਲਗਾਤਾਰ ਚੱਲਣਗੇ ਤੇ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਵਿਸ਼ਾਲ ਤੇ ਯਾਦਗਾਰੀ ਸਮਾਗਮ ਹੋਣਗੇ ਜਿਸ ਵਿਚ ਦੇਸ਼ ਦੀ ਸਿਖ਼ਰਲੀ ਲੀਡਰਸ਼ਿਪ ਵੀ ਸ਼ਮੂਲੀਅਤ ਕਰੇਗੀ। ਉਹਨਾਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਨਗਰ ਕੀਰਤਨ ਵੀ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਕੌਮੀ ਰਾਜਧਾਨੀ ਪਹੁੰਚ ਰਹੇ ਹਨ ਜਿਹਨਾਂ ਦਾ ਦਿੱਲੀ ਦੀਆਂ ਸੰਗਤਾਂ ਨਾਲ ਰਲ ਕੇ ਦਿੱਲੀ ਗੁਰਦੁਆਰਾ ਕਮੇਟੀ ਭਰਵਾਂ ਸਵਾਗਤ ਕਰੇਗੀ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਯਾਦਗਾਰੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ