Home » ਨਵੀਂ ਦਿੱਲੀ » ਜ਼ੇਕਰ ਭਾਰਤ ਪਾਕ ਮੈਚ ਹੋ ਸਕਦਾ ਤਾਂ ਕੇਂਦਰ ਸਰਕਾਰ ਨੂੰ ਤੁਰੰਤ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦਾ ਰਾਹ ਖੋਲ੍ਹਣਾ ਚਾਹੀਦਾ ਹੈ: ਪਰਮਜੀਤ ਸਿੰਘ ਵੀਰ ਜੀ

ਜ਼ੇਕਰ ਭਾਰਤ ਪਾਕ ਮੈਚ ਹੋ ਸਕਦਾ ਤਾਂ ਕੇਂਦਰ ਸਰਕਾਰ ਨੂੰ ਤੁਰੰਤ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦਾ ਰਾਹ ਖੋਲ੍ਹਣਾ ਚਾਹੀਦਾ ਹੈ: ਪਰਮਜੀਤ ਸਿੰਘ ਵੀਰ ਜੀ

SHARE ARTICLE

76 Views

ਨਵੀਂ ਦਿੱਲੀ 15 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਬਾਣੀ ਰਿਸਰਚ ਫਾਊਂਡੇਸ਼ਨ, ਦੇ ਮੁੱਖੀ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਪਰਮਜੀਤ ਸਿੰਘ ‘ਵੀਰਜੀ’ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਕਾਰੀਡੋਰ ਅਤੇ ਨਨਕਾਣਾ ਸਾਹਿਬ ਜੀ ਦਾ ਰਾਹ ਸੁਰੱਖਿਆ ਕਾਰਣਾ ਦਾ ਹਵਾਲਾ ਦਸਦੇ ਹੋਏ ਹੁਣ ਤੱਕ ਨਹੀਂ ਖੋਲ੍ਹਿਆ ਗਿਆ ਹੈ । ਰਾਹ ਬੰਦ ਹੋਣ ਨਾਲ ਵਡੀ ਗਿਣਤੀ ਵਿਚ ਸਿੱਖ ਸੰਗਤਾਂ ਆਪਣੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ ਦੀਦਾਰੇਆਂ ਤੋਂ ਵਾਂਝੀਆਂ ਹਨ ਤੇ ਗੁਰਧਾਮਾਂ ਦੇ ਦਰਸ਼ਨ ਦੀਦਾਰੇਆਂ ਲਈ ਉਨ੍ਹਾਂ ਦੇ ਮੰਨ ਕੁਰਲਾ ਰਹੇ ਹਨ । ਜਦੋਂਕਿ ਸ਼ਿਮਲਾ ਸਮਝੌਤੇ ਤਹਿਤ ਹਰ ਸਾਲ, ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਜਾਂਦਾ ਸੀ। ਜ਼ੇਕਰ ਕੇਂਦਰ ਸਰਕਾਰ ਪਹਿਲਗਾਮ ਹਮਲੇ ਦਾ ਵਿਰੋਧ ਜਤਾ ਰਹੀ ਹੈ ਤਾਂ ਇਹ ਉਸਦਾ ਫਰਜ਼ ਬਣਦਾ ਹੈ ਤੇ ਅਸੀਂ ਵੀਂ ਇਸ ਨਾਲ ਸਹਿਮਤ ਹਾਂ ਪਰ ਇਸ ਦੁਖਾਂਤ ਹਾਦਸੇ ਦੇ ਰੂਪ ਵਿਚ ਸਿੱਖ ਪੰਥ ਦੇ ਗੁਰਧਾਮਾਂ ਦੇ ਦਰਸ਼ਨ ਦੀਦਾਰੇਆਂ ਨੂੰ ਬੰਦ ਕਰਣਾ ਸਿੱਖਾਂ ਨਾਲ ਵਿਤਕਰਾ ਹੈ । ਹੁਣ ਜ਼ੇਕਰ ਕੇਂਦਰ ਸਰਕਾਰ ਭਾਰਤ ਪਾਕਿਸਤਾਨ ਦੇ ਕ੍ਰਿਕੇਟ ਮੈਚ ਲਈ ਦੇਸ਼ ਵਿਚ ਭਾਰੀ ਗਿਣਤੀ ਵਿਚ ਹੋ ਰਹੇ ਵਿਰੋਧ ਦੇ ਬਾਵਜੂਦ ਨੂੰ ਪ੍ਰਵਾਨਗੀ ਦੇ ਸਕਦੀ ਹੈ ਤਾਂ ਸਿੱਖਾਂ ਲਈ ਵੀਂ ਉਦਾਰਤਾ ਦਿਖਾਂਦਿਆ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਣ ਲਈ ਰਾਹ ਖੋਲਣ ਲਈ ਅੱਗੇ ਆਣਾ ਚਾਹੀਦਾ ਹੈ ਕਿਉਕਿ ਪਾਕਿਸਤਾਨ ਸਰਕਾਰ ਵਲੋਂ ਸਿੱਖਾਂ ਲਈ ਗੁਰਧਾਮਾਂ ਦੇ ਦਰਸ਼ਨ ਦੀਦਾਰੇਆਂ ਉਪਰ ਕੌਈ ਰੋਕ ਨਹੀਂ ਲਗਾਈ ਗਈ ਹੈ ਉਲਟਾ ਕਰਤਾਰਪੁਰ ਸਾਹਿਬ ਆਈ ਹੜ ਨੂੰ ਪਹਿਲ ਦੇ ਆਧਾਰ ਤੇ ਓਥੋਂ ਦੀ ਸਾਫ ਸਫਾਈ ਕਰਵਾਈ ਗਈ ਹੈ । ਵੀਰ ਜੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼੍ਰੀ ਨਨਕਾਣਾ ਸਾਹਿਬ ਵਿਖ਼ੇ ਮਨਾਇਆ ਜਾਂਦਾ ਹੈ ਤੇ ਓਸ ਵਿਚ ਦੇਸ਼ ਵਿੱਚੋਂ ਵਡੀ ਗਿਣਤੀ ਅੰਦਰ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ । ਇਸ ਲਈ ਕਾਫ਼ੀ ਸੰਗਤ ਪਾਕਿਸਤਾਨ ਜਾ ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਛੁੱਕ ਹਨ । ਅੰਤ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਕਰਤਾਰਪੁਰ ਕਾਰੀਡੋਰ ਅਤੇ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਦੀਦਾਰੇਆਂ ਲਈ ਰਾਹ ਨੂੰ ਤੁਰੰਤ ਖੋਲਿਆ ਜਾਵੇ ਤਾਂ ਕਿ ਦੇਸ਼ ਦੀ ਸੰਗਤ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ‘ਚ ਪਹੁੰਚ ਕੇ ਮਨਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ