Home » ਪੰਜਾਬ » ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ ???? ਸਿੱਖ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰਨ

ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣਾ ਮੰਦਭਾਗਾ- ਸਕੱਤਰ ਸ਼੍ਰੋਮਣੀ ਕਮੇਟੀ ???? ਸਿੱਖ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰਨ

SHARE ARTICLE

89 Views

ਅੰਮ੍ਰਿਤਸਰ 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਏ ਜਾਣ ਨੂੰ ਮੰਦਭਾਗਾ ਦੱਸਦਿਆਂ ਇਸ ਫੈਸਲੇ ਨੂੰ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਕਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂ ਤੇ ਵਿਤਕਰਾ ਕੀਤਾ ਜਾਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕਰਨ। ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਇਸ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਜਾਣਕਾਰੀ ਲਈ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਹਨ ਉਹ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ