Home » ਨਵੀਂ ਦਿੱਲੀ » ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਤਿਆਰੀਆਂ ਜੋਰਾਂ ‘ਤੇ: ਜਗਜੋਤ ਸਿੰਘ ਸੋਹੀ ???? ਪ੍ਰਸ਼ਾਸਨ ਵਲੋਂ ਤਿਆਰੀਆਂ ਦੀ ਕੀਤੀ ਗਈ ਸਮੀਖਿਆ: ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ

ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਤਿਆਰੀਆਂ ਜੋਰਾਂ ‘ਤੇ: ਜਗਜੋਤ ਸਿੰਘ ਸੋਹੀ ???? ਪ੍ਰਸ਼ਾਸਨ ਵਲੋਂ ਤਿਆਰੀਆਂ ਦੀ ਕੀਤੀ ਗਈ ਸਮੀਖਿਆ: ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ

SHARE ARTICLE

99 Views

ਨਵੀਂ ਦਿੱਲੀ, 15 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ 17 ਸਤੰਬਰ ਨੂੰ ਨਿਕਲਣ ਵਾਲੀ ਸ਼ਹੀਦੀ ਜਾਗਰਤੀ ਯਾਤਰਾ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਾਗਰਤੀ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਪਹੁੰਚ ਰਹੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਮਹਾਪੁਰਖ ਵੀ ਪਹੁੰਚ ਰਹੇ ਹਨ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਮਹਾਪੁਰਖਾਂ ਅਤੇ ਸੰਗਤ ਦੀ ਰਹਾਇਸ਼, ਲੰਗਰ, ਆਵਾਜਾਈ ਆਦਿ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਪ੍ਰਸ਼ਾਸਨ ਵਲੋਂ ਵੀ ਸਾਰੀ ਤਿਆਰੀਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਸਿਟੀ ਐਸਐਸਪੀ ਖੁਦ ਤਿਆਰੀਆਂ ਦੀ ਸਮੀਖਿਆ ਲਈ ਪਹੁੰਚੇ ਅਤੇ ਇੰਦਰਜੀਤ ਸਿੰਘ ਤੇ ਸਕੱਤਰ ਗੁਰਵਿੰਦਰ ਸਿੰਘ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਪੂਰੇ ਪ੍ਰੋਗਰਾਮ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ 17 ਸਤੰਬਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਕੀਰਤਨ ਸਮਾਗਮ ਸ਼ੁਰੂ ਹੋਏਗਾ ਅਤੇ ਸਮਾਪਤੀ ਤੋਂ ਬਾਅਦ ਉੱਥੋਂ ਦੁਪਹਿਰ 12:30 ਵਜੇ ਜਾਗਰਤੀ ਯਾਤਰਾ ਦੀ ਸ਼ੁਰੂਆਤ ਹੋਏਗੀ ਜੋ ਕਿ ਪੈਦਲ ਤਖ਼ਤ ਪਟਨਾ ਸਾਹਿਬ ਤਕ ਪਹੁੰਚੇਗੀ ਅਤੇ ਫਿਰ ਗੁਰਦੁਆਰਾ ਗਾਇਘਾਟ ਰਾਹੀਂ ਰਾਜਗੀਰ ਵੱਲ ਰਵਾਨਾ ਹੋਏਗੀ। ਜਾਗਰਤੀ ਯਾਤਰਾ ਵਿੱਚ ਗੁਰੂ ਸਾਹਿਬ ਦੇ ਸਰੂਪ ਅਤੇ ਪੁਰਾਤਨ ਸ਼ਸਤਰ ਪਾਲਕੀ ਵਿੱਚ ਰੱਖੇ ਜਾਣਗੇ ਜਿਨ੍ਹਾਂ ਦੇ ਸੰਗਤ ਦਰਸ਼ਨ ਕਰ ਸਕੇਗੀ। ਇਸ ਤੋਂ ਇਲਾਵਾ ਪੰਜ ਪਿਆਰੇ ਸਾਹਿਬਾਨ, ਬੈਂਡ, ਗਤਕਾ ਪਾਰਟੀ ਆਦਿ ਵੀ ਨਾਲ ਹੋਣਗੇ। ਯਾਤਰਾ ਵਿੱਚ ਸ਼ਾਮਿਲ ਹੋਣ ਵਾਲੀ ਸੰਗਤ ਲਈ ਬੱਸਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਸ੍ਰੀ ਗੁਰਵਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਵਲੋਂ ਜਾਗਰਤੀ ਯਾਤਰਾ ਲਈ ਖ਼ਾਸ ਸ਼ਬਦ ਤਿਆਰ ਕੀਤਾ ਗਿਆ ਹੈ ਅਤੇ ਉਹ ਖੁਦ ਆ ਕੇ ਇਸਦਾ ਵਿਮੋਚਨ ਕਰਨਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ