Home » Blog » ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ: ਬਾਬਾ ਮਹਿਰਾਜ

ਪੰਜਾਬ ਦੇ ਹੜ ਪੀੜੀਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ: ਬਾਬਾ ਮਹਿਰਾਜ

SHARE ARTICLE

215 Views

ਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂਆਂ ਪੀਰਾਂ ਦੀ ਵਰਸੋਈ ਪੰਜਾਬ ਦੀ ਧਰਤੀ ਨੂੰ ਸਦਾ ਮੁਹਿੰਮਾਂ ਨਾਲ ਜੂਝਣਾ ਪੈਂਦਾ ਹੈ। ਕਦੇ ਰਾਜਨੀਤਕ ਅਤੇ ਕਦੇ ਧਾਰਮਿਕ। ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਜਗਤ ਗੁਰੂ ਧੰਨ ਸੑੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਲੋੜਵੰਦ ਦੀ ਮਦਦ ਕਰਨ ਦਾ ਸੰਦੇਸ਼ ਵੀ ਇਸ ਧਰਤੀ ਤੇ ਹੀ ਦਿੱਤਾ ਸੀ। ਇਸ ਕਰਕੇ ਹੀ ਹਰੇਕ ਨਾਨਕ ਨਾਮ ਲੇਵਾ ਇਸ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਮਲ ਕਰਨ ਲਈ ਸਦਾ ਤਤਪਰ ਰਹਿੰਦਾ ਹੈ। ਇਸ ਸਮੇਂ ਲੋੜਵੰਦਾਂ ਦੀ ਮਦਦ ਕਰਨ ਵਾਲੇ ਪੰਜਾਬੀਆਂ ਨੂੰ ਹੜਾਂ ਕਰਕੇ ਮਦਦ ਦੀ ਲੋੜ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਅਣਖੀ ਕੌਮ ਦੀ ਵਿਪਦਾ ਦੇ ਸਮੇਂ ਆਪਣੀ ਕਮਾਈ ਵਿੱਚੋਂ ਦਸਵੰਧ ਕੱਢਕੇ, ਆਪਣੇ ਖਰਚਿਆਂ ਵਿੱਚ ਕਟੋਤੀ ਕਰਕੇ, ਆਪਣੇ ਘਰ ਪਰਿਵਾਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਕੁਝ ਗੈਰਜਰੂਰੀ ਖਰਚਿਆਂ ਵਿੱਚ ਕਟੋਤੀ ਕਰਕੇ ਮਦਦ ਕਰੀਏ। ਆਉਣ ਵਾਲਾ ਸਮਾਂ ਤਿਉਹਾਰਾਂ ਦਾ ਸਮਾਂ ਹੈ, ਤੁਸੀਂ ਆਪਣੇ ਪਰਿਵਾਰ ਨਾਲ ਪੰਜਾਬ ਦੇ ਕਿਸੇ ਵੀ ਹੜੵ ਪੀੜਤ ਇਲਾਕੇ ਵਿੱਚ ਜਾ ਕੇ, ਉਥੋਂ ਦੇ ਵਸਨੀਕਾਂ ਨੂੰ ਮਿਲੋ ਤੇ ਤਿਉਹਾਰ ਤੇ ਖਰਚ ਕਰਨ ਵਾਲੀ ਮਾਇਆ ਇਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਦੇ ਕੇ ਉਨ੍ਹਾਂ ਦੀ ਖੁਸ਼ੀ ਦਾ ਹਿੱਸਾ ਬਣ ਕੇ ਗੁਰੂ ਸਾਹਿਬ ਦੀ ਅਸੀਸ ਦੇ ਪਾਤਰ ਬਣੋ । ਆਪਣੇ ਬੱਚਿਆਂ ਨੂੰ ਸੇਵਾ ਦੇ ਸਿਧਾਂਤ ਦਾ ਸੁਨੇਹਾ ਦਿਓ। ਨਗਰ ਕੀਰਤਨਾਂ ਦੇ ਮੌਕੇ ਲਗਾਏ ਜਾਣ ਵਾਲੇ ਲੰਗਰ ਦੀ ਰਸਦ ਤੇ ਹੋਰ ਸਮਗਰੀ ਦੇ ਬਰਾਬਰ ਦੀ ਮਾਇਆ ਨਾਲ ਆਪਣੇ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਦੇਣ ਲਈ ਵਿਚਾਰ ਕੀਤਾ ਜਾਵੇ। ਹੜ ਪੀੜੀਤਾਂ ਨੂੰ ਭੋਜਨ ਸਮਗਰੀ ਦੇ ਨਾਲ ਨਾਲ ਕਪੜਿਆਂ, ਬਿਸਤਰਿਆਂ, ਭਾਂਡਿਆਂ ਤੇ ਹੋਰ ਘਰੇਲੂ ਨਿੱਕ ਸੁੱਕ ਦੇਣ ਦੀ ਸੇਵਾ ਲਈ ਸਾਡੇ ਨਾਲ ਸੰਪਰਕ ਵੀ ਕੀਤਾ ਜਾ ਸਕਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ