ਨਵੀਂ ਦਿੱਲੀ 22 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਆਏ ਹੜਾ ਦੇ ਮਾਰ ਹੇਠ ਹੋਏ ਨੁਕਸਾਨ ਸਬੰਧੀ ਜਾਣਕਾਰੀ ਸੰਗਤਾ ਨਾਲ ਸਾਝੀ ਕਰਣ ਲਈ ਸਰਦਾਰ ਰਵੀ ਸਿੰਘ ਖਾਲਸਾ ਏਡ ਵਿਸੇਸ ਤੌਰ ਤੇ ਕੈਨੇਡਾ ਵਿਖ਼ੇ ਮਾਟਰੀਆਲ ਸਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਸੰਗਤਾਂ ਨਾਲ ਵਿਚਾਰ ਪੇਸ਼ ਕਰਦੇ ਹੋਏ ਪੰਜਾਬ ਵਿੱਚ ਆਏ ਹੜਾ ਨੂੰ ਕੁਦਰਤੀ ਕਰੋਪੀ ਦੀ ਜਗਾ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਦੀ ਮੁੱਖ ਜਿੰਮੇਵਾਰ ਸਰਕਾਰ ਹੈ । ਸਰਦਾਰ ਰਵੀ ਸਿੰਘ ਖਾਲਸਾ ਨੇ ਦੱਸਿਆ ਕੀ ਖਾਲਸਾ ਏਡ ਹਰ ਪੱਖ ਤੋ ਪੰਜਾਬ ਦੇ ਹੜ ਪੀੜਤਾ ਦੇ ਨਾਲ ਖੜੀ ਹੈ । ਉਹਨਾ ਸੰਗਤਾਂ ਨੂੰ ਅਪਣੇ ਭੈਣ ਭਰਾਵਾਂ ਦਾ ਇਸ ਔਖੇ ਸਮੇ ਵਿੱਚ ਸਾਥ ਦੇਣ ਦੀ ਬੇਨਤੀ ਕੀਤੀ । ਰਵੀ ਸਿੰਘ ਖਾਲਸਾ ਦੇ ਨਾਲ ਉਹਨਾ ਟੀਮ ਦੇ ਮੈਬਰ ਕਰਨਵੀਰ ਸਿੰਘ ਬਦੇਸਾ ‘ਤੇ ਨਵਜੋਤ ਸਿੰਘ ਵੀਂ ਸੰਗਤਾਂ ਦੇ ਦਰਸ਼ਨ ਕਰਣ ਲਈ ਉਚੇਚੇ ਤੌਰ ਤੇ ਸਾਮਲ ਹੋਏ ਸਨ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਭਾਊ ਅਤੇ ਗੁਰਅਮਰੀਕ ਸਿੰਘ ਨੇ ਦੱਸਿਆ ਕੀ ਗੁਰਦੁਆਰਾ ਸਾਹਿਬ ਵਲ਼ੋ ਸੰਗਤ ਦੇ ਸਹਿਯੋਗ ਨਾਲ ਹੜ ਪੀੜਤਾ ਲਈ ਮਾਇਆ ਇਕੱਠੀ ਕੀਤੀ ਜਾ ਰਹੀ ਹੈ ਤੇ ਲੋੜ ਅਨੁਸਾਰ ਹੜ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ । ਇਸ ਮੌਕੇ ਸਰਦਾਰ ਬਲਰਾਜ ਸਿੰਘ ਢਿੱਲੋ, ਭਾਈ ਅਵਤਾਰ ਸਿੰਘ, ਭਾਈ ਹਰਦੀਪ ਸਿੰਘ ਬਾਈ ਤੇ ਜਸਵਿੰਦਰ ਸਿੰਘ, ਕਮਲਜੀਤ ਸਿੰਘ, ਕਿਰਨਪਾਲ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ ਮਿਨਹਾਸ, ਸਰਬਜੀਤ ਸਿੰਘ ਮਿਨਹਾਸ ਅਤੇ ਹਾਜਿਰ ਸੰਗਤਾ ਵੱਲੋ ਸਰਦਾਰ ਰਵੀ ਸਿੰਘ ਖਾਲਸਾ ਨਾਲ ਪੰਜਾਬ ਦੇ ਹਲਾਤਾਂ ਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਰਵੀ ਸਿੰਘ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦੇਣ ਦੇ ਨਾਲ ਉਨ੍ਹਾਂ ਦੀਆਂ ਕੀਤੀਆਂ ਸੇਵਾਵਾ ਕਾਰਨ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









