Home » ਨਵੀਂ ਦਿੱਲੀ » ਏ ਆਈ ਦੀ ਵਰਤੋਂ ਨਾਲ ਸ਼੍ਰੀ ਦਰਬਾਰ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਡੀ ਬੇਅਦਬੀ ਸਹਿਣਯੋਗ ਨਹੀਂ, ਪੁਲਿਸ ਤੁਰੰਤ ਕਰੇ ਕਾਰਵਾਈ: ਪਰਮਜੀਤ ਸਿੰਘ ਵੀਰਜੀ ???? ਜੱਥੇਦਾਰ ਅਕਾਲ ਤਖਤ ਸਾਹਿਬ ਇਸ ਅਤਿ ਗੰਭੀਰ ਮਾਮਲੇ ਨੂੰ ਪਹਿਲ ਦੇ ਆਧਾਰ ਤੇ ਲੈ ਕੇ ਕਾਰਵਾਈ ਕਰਣ

ਏ ਆਈ ਦੀ ਵਰਤੋਂ ਨਾਲ ਸ਼੍ਰੀ ਦਰਬਾਰ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਡੀ ਬੇਅਦਬੀ ਸਹਿਣਯੋਗ ਨਹੀਂ, ਪੁਲਿਸ ਤੁਰੰਤ ਕਰੇ ਕਾਰਵਾਈ: ਪਰਮਜੀਤ ਸਿੰਘ ਵੀਰਜੀ ???? ਜੱਥੇਦਾਰ ਅਕਾਲ ਤਖਤ ਸਾਹਿਬ ਇਸ ਅਤਿ ਗੰਭੀਰ ਮਾਮਲੇ ਨੂੰ ਪਹਿਲ ਦੇ ਆਧਾਰ ਤੇ ਲੈ ਕੇ ਕਾਰਵਾਈ ਕਰਣ

SHARE ARTICLE

78 Views

ਨਵੀਂ ਦਿੱਲੀ 23 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਏ ਆਈ ਤਕਨੀਕ ਦੀ ਦੁਰਵਰਤੋਂ ਕਰਕੇ ਮੁੜ ਸਿੱਖ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਈ ਜਾ ਰਹੀ ਹੈ । ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ, ਦਿੱਲੀ ਕਮੇਟੀ ਦੀ ਧਰਮਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਰਗਰਮ ਆਗੂ ਸਰਦਾਰ ਪਰਮਜੀਤ ਸਿੰਘ ਵੀਰ ਜੀ ਕਿਹਾ ਕਿ ਇਸ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਦਰ ਸ਼ਰਾਰਤੀ ਅਨਸਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਆਲੇ ਦੁਆਲੇ ਸੂਰ ਦਿਖਾ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਗੁਰੂ ਗ੍ਰੰਥ ਸਾਹਿਬ ਜੀ ਉਪਰ ਚੜ੍ਹ ਜਾਂਦਾ ਹੈ ਤੇ ਅਗਲੇ ਦ੍ਰਿਸ਼ ਵਿਚ ਖੱਚਰ ਗੁਰੂ ਗ੍ਰੰਥ ਸਾਹਿਬ ਜੀ ਵਲ ਵੱਧ ਰਹੇ ਹਨ ਜਿਨ੍ਹਾਂ ਨੂੰ ਦੇਖ ਕੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਸਿੰਘ ਰੁਮਾਲਾ ਸਾਹਿਬ ਜੀ ਨੂੰ ਸੂਟ ਦੇਂਦੇ ਹਨ। ਇਸ ਤਕਨੀਕ ਦੀ ਵਰਤੋਂ ਨਾਲ ਦੇਸ਼ ਵਿਚ ਅਰਾਜਕਤਾ ਫੈਲਣ ਦੇ ਨਾਲ ਦੇਸ਼ ਦਾ ਮਾਹੌਲ ਵੀਂ ਖਰਾਬ ਹੋ ਸਕਦਾ ਹੈ ਜਿਸ ਨਾਲ ਵਡੀ ਗਿਣਤੀ ਵਿਚ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ । ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੁੰਦੀ ਹੈ ਇਸ ਲਈ ਦੇਸ਼ ਦੀਆਂ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਅਤੇ ਪੁਲਿਸ ਮਹਿਕਮੇ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀਂ ਇਸ ਤਰ੍ਹਾਂ ਦੇ ਕਈ ਮਾਮਲਿਆਂ ਬਾਰੇ ਆਵਾਜ਼ ਚੁਕੀ ਹੈ ਪਰ ਉਨ੍ਹਾਂ ਉਪਰ ਕਿਸੇ ਕਿਸਮ ਦੀ ਕਾਰਵਾਈ ਨਾ ਹੋਣ ਕਰਕੇ ਸ਼ਰਾਰਤੀ ਅਨਸਰਾਂ ਦੇ ਹੋਂਸਲੇ ਵੱਧ ਗਏ ਹਨ । ਅੰਤ ਵਿਚ ਉਨ੍ਹਾਂ ਕਿਹਾ ਕਿ ਅਸੀਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਇਸ ਅਤਿ ਗੰਭੀਰ ਮਸਲੇ ਨੂੰ ਪਹਿਲ ਦੇ ਆਧਾਰ ਤੇ ਲੈਂਦੇ ਹੋਏ ਦੇਸ਼ ਦੀਆਂ ਸਮੁੱਚੀ ਏਜੰਸੀਆਂ ਅਤੇ ਪੁਲਿਸ ਮਹਿਕਮੇ ਨਾਲ ਰਾਬਤਾ ਕਾਇਮ ਕਰਕੇ ਇਸ ਤਕਨੀਕ ਉਪਰ ਰੋਕ ਲਗਵਾਏ ਜਾਨ ਲਈ ਪਹਿਲਕਦਮੀ ਕਰਣੀ ਚਾਹੀਦੀ ਹੈ ਜਿਸ ਨਾਲ ਭਵਿੱਖ ਵਿਚ ਕਿਸੇ ਵੀਂ ਧਰਮ ਦੇ ਨਾਲ ਖਿਲਵਾੜ ਨਾ ਕੀਤਾ ਜਾ ਸਕੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ