ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।
ਕਿਹਾ ਜਾਂਦਾ ਹੈ ਕਿ ਬਲਵੰਤ ਸਿੰਘ ਨੰਦਗੜ੍ਹ ਨੇ ਕੌਮ ਦੀ ਵੱਖਰੀ ਹਸਤੀ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਡਟ ਕੇ ਸਟੈਂਡ ਲਿਆ ਭਾਵੇਂ ਕਿ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੀ ਜਥੇਦਾਰੀ ਵੀ ਛੱਡਣੀ ਪਈ। ਦਰਬਾਰ-ਏ-ਖਾਲਸਾ ਜਥੇਬੰਦੀ ਵਲੋ ਜਥੇਦਾਰ ਨੰਦਗੜ ਦੀ ਅਗਵਾਈ ਹੇਠ 14 ਅਕਤੂਬਰ 2018 ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਮਨਾਏ ਗਏ ‘ਲਾਹਣਤ ਦਿਹਾੜੇ’ ਦੌਰਾਨ ਪ੍ਰਕਾਸ਼ ਸਿੰਘ ਬਾਦਲ ਸਬੰਧੀ ‘ਲਾਹਣਤ ਪੱਤਰ’ ਵੀ ਪੜ੍ਹਿਆ ਗਿਆ ਸੀ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।