Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਕੀਤਾ ਗਿਆ ਜਾਰੀ

SHARE ARTICLE

92 Views

ਨਵੀਂ ਦਿੱਲੀ, 24 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):– ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਦੀ ਨੂੰ ਸਮਰਪਿਤ ਕਰਦਿਆਂ ਇੱਕ ਚਾਂਦੀ ਦਾ ਸਿੱਕਾ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਗੁਰੂ ਜੀ ਦੀ ਤਸਵੀਰ ਉਕਰੀ ਹੋਈ ਹੈ। ਇਹ ਸਿੱਕਾ ਸੰਗਤ 2000 ਰੁਪਏ ਦੀ ਭੇਟਾ ਦੇ ਕੇ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਯਾਤਰਾ ਵਿੱਚ ਪਾਲਕੀ ਸਾਹਿਬ ‘ਚ ਇਹ ਸਿੱਕੇ ਰੱਖੇ ਗਏ ਹਨ ਅਤੇ ਸੰਗਤ ਉਹਨਾਂ ਨੂੰ ਲੈ ਸਕਦੀ ਹੈ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਸ਼ਹੀਦੀ ਜਾਗਰੂਕਤਾ ਯਾਤਰਾ ਦਾ ਸਵਾਗਤ ਹਰ ਧਰਮ ਅਤੇ ਜਾਤੀ ਦੇ ਲੋਕਾਂ ਵਲੋਂ ਕੀਤਿਆ ਜਾ ਰਿਹਾ ਹੈ। ਖੜਗਪੁਰ ਵਿੱਚ ਜਿੱਥੇ ਸਨਾਤਨ ਧਰਮ ਮੰਦਰ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਅੱਗੇ ਆ ਕੇ ਯਾਤਰਾ ਦਾ ਸਵਾਗਤ ਕੀਤਾ ਅਤੇ ਸੰਗਤ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ। ਉਨ੍ਹਾਂ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਪ੍ਰਵਕਤਾ ਹਰਪਾਲ ਸਿੰਘ ਜੋਹਲ, ਮੈਨੇਜਰ ਹਰਜੀਤ ਸਿੰਘ ਅਤੇ ਨਾਰਾਇਣ ਸਿੰਘ ਯਾਤਰਾ ਦੇ ਨਾਲ ਚੱਲ ਰਹੇ ਹਨ ਅਤੇ ਸੰਗਤ ਦਾ ਮਾਰਗਦਰਸ਼ਨ ਕਰ ਰਹੇ ਹਨ। ਰਾਗੀ ਹਰਜੀਤ ਸਿੰਘ ਅਤੇ ਕਥਾਵਾਚਕ ਸਤਨਾਮ ਸਿੰਘ ਵਲੋਂ ਦੀਵਾਨ ਲਗਾਏ ਜਾ ਰਹੇ ਹਨ। ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਦਲੀਪ ਸਿੰਘ ਵਲੋਂ ਪਾਲਕੀ ਸਾਹਿਬ ‘ਚ ਸੇਵਾ ਨਿਭਾਈ ਜਾ ਰਹੀ ਹੈ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਜਾਗਰੂਕਤਾ ਯਾਤਰਾ ਨੂੰ ਲੈ ਕੇ ਸੰਗਤ ‘ਚ ਵਿਸ਼ੇਸ਼ ਉਤਸ਼ਾਹ ਹੈ ਅਤੇ ਜਿੱਥੋਂ ਵੀ ਯਾਤਰਾ ਗੁਜ਼ਰ ਰਹੀ ਹੈ, ਹਰ ਕੋਈ ਯਾਤਰਾ ਵਿੱਚ ਹਾਜ਼ਰੀ ਭਰਦੇ ਹੋਏ ਆਪਣੇ ਢੰਗ ਨਾਲ ਸਵਾਗਤ ਕਰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਯਾਤਰਾ ਦੇ ਸਫਲ ਆਯੋਜਨ ਲਈ ਤਖ਼ਤ ਪਟਨਾ ਸਾਹਿਬ ਕਮੇਟੀ ਦੀ ਪੂਰੀ ਟੀਮ, ਖਾਸ ਕਰਕੇ ਜਸਬੀਰ ਸਿੰਘ ਧਾਮ, ਮਨਵਿੰਦਰ ਸਿੰਘ ਬੇਣੀਪਾਲ ਅਤੇ ਪੂਰੇ ਸਟਾਫ ਦਾ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਉਹਨਾਂ ਸਾਰਿਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜਥੇਬੰਦੀਆਂ ਅਤੇ ਸੰਗਤ ਦਾ ਵੀ ਧੰਨਵਾਦੀ ਹੋਏ ਜੋ ਯਾਤਰਾ ਦੇ ਰਾਹ ‘ਚ ਸਟਾਲ ਲਗਾ ਕੇ ਜਾਂ ਯਾਤਰਾ ਦਾ ਸਵਾਗਤ ਕਰ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ