Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ 6 ਟਰੱਕ ਸਹਾਇਤਾ ਸਮੱਗਰੀ ਕੀਤੀ ਰਵਾਨਾ

ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਵਾਸਤੇ 6 ਟਰੱਕ ਸਹਾਇਤਾ ਸਮੱਗਰੀ ਕੀਤੀ ਰਵਾਨਾ

SHARE ARTICLE

83 Views

ਨਵੀਂ ਦਿੱਲੀ, 27 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਇਲਾਕਿਆਂ ਵਾਸਤੇ 6 ਟਰੱਕ ਰਾਹਤ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤ ਦੇ ਦਸਵੰਧ ਨਾਲ ਇਹ ਸਮਾਨ ਅੱਜ ਪੰਜਾਬ ਲਈ ਰਵਾਨਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹੜੇ ਟਰੱਕ ਅੱਜ ਰਵਾਨਾ ਕੀਤੇ ਗਏ ਹਨ, ਉਹਨਾਂ ਵਿਚ 1500 ਗੱਦੇ, ਚਾਦਰਾਂ, ਸਰਾਹਣੇ, ਮੱਛਰ ਦਾਨੀਆਂ, ਭਾਂਡੇ, ਬੂਟ, ਕੈਟਲ ਫੀਡ,ਪ੍ਰੈਸ਼ਰ ਕੁੱਕਰ ਤੇ ਹੋਰ ਘਰੇਲੂ ਸਮਾਨ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਮਾਰੇ ਲੋਕਾਂ ਦੀ ਜ਼ਰੂਰਤ ਦਾ ਹਰ ਸਮਾਨ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਪਹਿਲਾਂ ਅਜਨਾਲਾ, ਰਮਦਾਸ ਤੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਡੀਜ਼ਲ ਤੇ ਹੋਰ ਸਮਾਨ ਦੀ ਸੇਵਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਜਿਹਨਾਂ ਵਿਚ ਮੈਨੇਜਰ ਵੀ ਲਗਾਏ ਗਏ ਹਨ। ਉਹਨਾਂ ਕਿਹਾ ਕਿ ਬਕਾਇਦਾ ਸੂਚੀਆਂ ਬਣਾ ਕੇ ਲੋਕਾਂ ਦੀ ਜ਼ਰੂਰਤ ਦਾ ਸਮਾਨ ਇਕੱਠਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡੇ ਧਿਆਨ ਵਿਚ ਆਇਆ ਹੈ ਕਿ ਖੇਤਾਂ ਵਿਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਸੱਪਾਂ ਦੇ ਡੰਗ ਦੀ ਮੁਸ਼ਕਿਲ ਦਰਪੇਸ਼ ਹੈ ਤੇ ਉਸ ਵਾਸਤੇ ਵੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬੀ ਇਸ ਮੁਸ਼ਕਿਲ ਦੀ ਘੜੀ ਵਿਚ ਇਕਜੁੱਟ ਹਨ ਅਤੇ ਕਿਸੇ ਵੀ ਤਰੀਕੇ ਨਾਲ ਪੰਜਾਬੀਆਂ ਨੂੰ ਹੜ੍ਹਾਂ ਦੀ ਮਾਰ ਵਿਚ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ