Home » ਸੰਸਾਰ » ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ

SHARE ARTICLE

227 Views

(ਹਾਂਗਕਾਂਗ)

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗਕਾਂਗ ਵਿਖ਼ੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 5 ਜਨਵਰੀ 2024 ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਮੌਕੇ ਸੋਦਰ ਰਹਿਰਾਸ ਜੀ ਦੇ ਪਾਠ ਤੋਂ ਉਪਰੰਤ ਜਿੱਥੇ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਉਥੇ ਬੱਚਿਆਂ ਵੱਲੋਂ ਕਵੀਸ਼ਰੀ ਕਵਿਤਾਵਾਂ ਸ਼ਬਦ ਕੀਰਤਨ ਦੇ ਨਾਲ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਸਭ ਸੰਗਤਾਂ ਨੂੰ ਦਸ਼ਮੇਸ਼ ਪਿਤਾ ਜੀ ਦੇ ਗੁਰਪੁਰਬ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਗਈਆਂ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News