Home » ਮਾਝਾ » ਜਥੇਦਾਰ ਤੇਜਾ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਇਕ ਅਕਤੂਬਰ ਨੂੰ ਪਿੰਡ ਭੁੱਚਰ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ : ਖਾਲੜਾ, ਸੁਰ ਸਿੰਘ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ

ਜਥੇਦਾਰ ਤੇਜਾ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਇਕ ਅਕਤੂਬਰ ਨੂੰ ਪਿੰਡ ਭੁੱਚਰ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ : ਖਾਲੜਾ, ਸੁਰ ਸਿੰਘ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ

SHARE ARTICLE

113 Views

ਸੁਰ ਸਿੰਘ 28 ਸਤੰਬਰ (ਜਗਜੀਤ ਸਿੰਘ) ਗੁਰਦੁਆਰਾ ਸੁਧਾਰ ਲਹਿਰ ਦੇ ਪ੍ਰਮੁੱਖ ਆਗੂਆਂ ਵਿੱਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ ਸਿੰਘ ਸਾਹਿਬ ਭਾਈ ਤੇਜਾ ਸਿੰਘ ਭੁੱਚਰ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਭਾਈ ਪਵਨਦੀਪ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਲਾਇਬਰੇਰੀ ਜਥੇਦਾਰ ਤੇਜਾ ਸਿੰਘ ਭੁੱਚਰ ਪਿੰਡ ਭੁੱਚਰ ਖੁਰਦ, ਨੇੜੇ ਗੱਗੋਬੂਹਾ (ਤਰਨ ਤਾਰਨ) ਵਿਖੇ ਇਕ ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਇੱਕ ਵਜੇ ਤੱਕ ਬੱਚਿਆਂ ਦੇ ਦਸਤਾਰ ਦੁਮਾਲਾ, ਲੰਮੇ ਕੇਸ, ਸੁੰਦਰ ਲਿਖਾਈ, ਕਵਿਤਾ ਤੇ ਕਵੀਸ਼ਰੀ ਮੁਕਾਬਲੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰ ਪੰਜਾਬ ਦੇ ਵੱਲੋਂ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਦਸਤਾਰ, ਦੁਮਾਲਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਬਾਜ, ਸ਼ੀਸ਼ਾ, ਦਸਤਾਰ ਦੁਮਾਲਾ, ਪਿਨ ਅਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਏ ਫੋਰ ਪੇਪਰ ਕਲਰ ਜਮੈਟਰੀ ਬੋਕਸ ਅਤੇ ਹੋਰ ਲੁੜੀਦਾ ਸਮਾਨ ਆਪਣਾ ਲੈ ਕੇ ਆਉਣਗੇ। ਸੁਸਾਇਟੀ ਦੇ ਸਮੂਹ ਵੀਰਾਂ ਨੇ ਨਗਰ ਵੱਲੋਂ ਕਰਵਾਏ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਲਈ ਮਾਨ ਵਾਲੀ ਗੱਲ ਹੈ ਕਿ ਨਗਰ ਨਿਵਾਸੀ ਆਪਣੀ ਸੁਸਾਇਟੀ ਨੂੰ ਹਰ ਸਾਲ ਯਾਦ ਕਰਦੇ ਹਨ। ਉਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਹੁੰਮ ਹੁਮਾ ਕੇ ਪਹੁੰਚਣ ਦੀ ਕਿਰਪਾਲਤਾ ਕੀਤੀ ਜਾਵੇ ਅਤੇ ਕਿਹਾ ਕਿ ਆਓ ਅਸੀਂ ਸਾਰੇ ਰਲ ਕੇ ਆਪਣੇ ਕੌਮ ਦੇ ਅਸਲੀ ਨਾਇਕਾਂ ਦੀ ਜੀਵਨ ਸ਼ੈਲੀ ਤੋਂ ਆਪਣੀ ਅਜੋਕੀ ਪਨੀਰੀ ਨੂੰ ਜਾਣੂ ਕਰਾ ਸਕੀਏ। ਇਸ ਮੌਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਾਰ ਸੱਜਣ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ