Home » ਮਾਝਾ » ਕਰਨਾ ਸਿੱਖੀ ਦਾ ਪ੍ਰਚਾਰ ਸਾਰੀ ਦੁਨੀਆਂ ਦੇ ਵਿਚਕਾਰ ਨਾਹਰਿਆਂ ਨਾਲ ਸੰਪਨ ਹੋਏ ਗੁਰਦਵਾਰਾ ਝਾੜ ਸਾਹਿਬ ਕੈਰੋ ਵਿਖੇ ਧਾਰਮਿਕ ਮੁਕਾਬਲੇ । ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਧੰਨਵਾਦ।

ਕਰਨਾ ਸਿੱਖੀ ਦਾ ਪ੍ਰਚਾਰ ਸਾਰੀ ਦੁਨੀਆਂ ਦੇ ਵਿਚਕਾਰ ਨਾਹਰਿਆਂ ਨਾਲ ਸੰਪਨ ਹੋਏ ਗੁਰਦਵਾਰਾ ਝਾੜ ਸਾਹਿਬ ਕੈਰੋ ਵਿਖੇ ਧਾਰਮਿਕ ਮੁਕਾਬਲੇ । ਧਾਰਮਿਕ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਗਿਆ ਵਿਸ਼ੇਸ਼ ਧੰਨਵਾਦ।

SHARE ARTICLE

275 Views


ਖਾਲੜਾ 30 ਸਤੰਬਰ (ਜਗਜੀਤ ਸਿੰਘ) ਮਨੁੱਖੀ ਅਧਿਕਾਰਾਂ ਦੇ ਰਖਵਾਲੇ, ਸਮੁੱਚੀ ਲੋਕਾਈ ਨੂੰ ਆਜ਼ਾਦੀ ਪਸੰਦ ਜਿੰਦਗੀ ਜਿਉਣ ਦੇ ਲਈ ਆਪਣਾ ਆਪ ਵਾਰਨ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ , ਉਹਨਾਂ ਦੇ ਗੁਰਮੁਖ ਪਿਆਰੇ ਗੁਰਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾਂ ਗੁਰਗੱਦੀ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ : ਪੰਜਾਬ ਵੱਲੋਂ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋ ਵਿਖੇ ਬੱਚਿਆਂ ਦੇ ਦਸਤਾਰ , ਦੁਮਾਲਾ, ਲੰਮੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਮਾਝਾ ਅਕੈਡਮੀ ਸ਼ਾਹਬਾਜ਼ਪੁਰ, ਲਿਟਰ ਫਲਾਵਰ ਸਕੂਲ ਖਾਰਾ, ਫੋਰ ਐਸ ਸਕੂਲ ਨੰਦਪੁਰ, ਬੀਬੀ ਚਰਨਜੀਤ ਕੌਰ ਸੀਨੀਅਰ ਸੈਕੈਂਡਰੀ ਸਕੂਲ ਨੰਦਪੁਰ, ਸਰਦਾਰ ਹਰੀ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਨੰਦਪੁਰ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ, ਬੀਬੀ ਰਜਨੀ ਸੀਨੀਅਰ ਸੈਕੈਂਡਰੀ ਸਕੂਲ ਪੱਟੀ, ਲਿਟਰ ਮਲੇਨੀਅਮ ਸਕੂਲ ਕੈਰੋਂ, ਬਾਬਾ ਬਸਤਾ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਕੈਰੋ, ਸੰਤ ਸੂਬਾ ਸਿੰਘ ਹਾਈ ਸਕੂਲ ਬਾਹਮਣੀ ਵਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਦੇ 245 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਦੇ ਬੱਚਿਆਂ ਦੇ ਚਾਰ ਗਰੁੱਪ, ਲੰਮੇ ਕੇਸ ਮੁਕਾਬਲਿਆਂ ਦੇ ਤਿੰਨ ਗਰੁੱਪ ਅਤੇ ਸੁਆਲ ਜਵਾਬ ਮੁਕਾਬਲੇ ਵਿੱਚ ਦਸ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਾਰਿਆਂ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਮੈਡਲ ਅਤੇ ਧਾਰਮਿਕ ਸਾਹਿਤ ਦਿੱਤਾ ਗਿਆ। ਪ੍ਰੋਗਰਾਮ ਵਿੱਚ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਕੋਆਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ, ਵਾਇਸ ਕੋਆਰਡੀਨੇਟਰ ਭਾਈ ਅਕਾਸ਼ਦੀਪ ਸਿੰਘ ਪੱਟੀ, ਵਜ਼ੀਰ ਸਿੰਘ ਆਸਲ, ਹਰਮਨਦੀਪ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਹੀ ਪ੍ਰੋਗਰਾਮ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਕੀਤੇ ਗਏ ਹਨ। ਇਹ ਸਾਰੇ ਕਾਰਜ ਸੰਗਤਾਂ ਦੀ ਸਹਿਯੋਗ ਨਾਲ ਚੜ੍ਹਦੀ ਕਲਾ ਦੇ ਨਾਲ ਹੋ ਰਹੇ ਹਨ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਝਾੜ ਸਾਹਿਬ, ਸਰਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਸੁਖਵਰਸ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਬਸਤਾ ਸਿੰਘ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੋਂ ਭਾਈ ਜਰਨੈਲ ਸਿੰਘ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੈਰੋ ਤੋਂ ਗੁਰ ਪ੍ਰਤਾਪ ਸਿੰਘ ਧਨੋਆ , ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਦੇ ਮੁੱਖ ਪ੍ਰਚਾਰਕ ਭਾਈ ਦਵਿੰਦਰ ਸਿੰਘ ਕੈਰੋ ਹਾਜ਼ਰ ਹੋਏ। ਉਹਨਾਂ ਨੇ ਬੱਚਿਆਂ ਦੇ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਬਾਣੀ ਦੀ ਮਹੱਤਤਾ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਬੱਚਿਆਂ ਦੇ ਇਨਾਮਾਂ ਲਈ ਸੇਵਾ ਬਾਬਾ ਬਸਤਾ ਸਿੰਘ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਪ੍ਰਿੰਸੀਪਲ ਗੁਰ ਪ੍ਰਤਾਪ ਧਨੋਆ ਵੱਲੋਂ ਕੀਤੀ। ਅਖੀਰ ਤੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਨੇ ਸਕੂਲਾਂ ਤੋਂ ਬੱਚੇ ਲੈ ਕੇ ਪਹੁੰਚੇ ਅਧਿਆਪਕ ਸਾਹਿਬਾਨ ਅਤੇ ਸਹਿਯੋਗ ਦੇਣ ਵਾਲੇ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤੇ ਇਲਾਕੇ ਸੰਗਤਾਂ ਦਾ ਧੰਨਵਾਦ ਕੀਤਾ ਜਿਨਾਂ ਨੇ ਅੱਜ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਸਤੇ ਹਰੇਕ ਪੱਖ ਤੋਂ ਸੋਸਾਇਟੀ ਨੂੰ ਸਹਿਯੋਗ ਕੀਤਾ। ਅਖੀਰ ਤੇ ਸਮੁੱਚੀਆਂ ਸੰਗਤਾਂ ਨੇ ਗੁਰੂ ਕੇ ਲੰਗਰ ਦਾ ਭਰਪੂਰ ਆਨੰਦ ਮਾਣਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ