Home » ਸੰਸਾਰ » ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ ਯੂਕੇ ਸਮੇਤ ਪੂਰੇ ਯੂਰਪ ਦੀਆਂ ਸੰਗਤਾਂ ਲਈ ਮਹੱਤਵਪੂਰਣ ਸਾਬਤ ਹੋਵੇਗਾ ਤਾਲਮੇਲ ਕੇਂਦਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਗਲੈਂਡ ਵਿੱਚ ਖੋਲ੍ਹਿਆ ਤਾਲਮੇਲ ਕੇਂਦਰ ਯੂਕੇ ਸਮੇਤ ਪੂਰੇ ਯੂਰਪ ਦੀਆਂ ਸੰਗਤਾਂ ਲਈ ਮਹੱਤਵਪੂਰਣ ਸਾਬਤ ਹੋਵੇਗਾ ਤਾਲਮੇਲ ਕੇਂਦਰ- ਐਡਵੋਕੇਟ ਧਾਮੀ

SHARE ARTICLE

93 Views

ਅੰਮ੍ਰਿਤਸਰ, 30 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੀ ਮੰਗ, ਲੋੜਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੰਗਲੈਂਡ ਦੇ ਬਰਮਿੰਘਮ ਵਿਖੇ ਤਾਲਮੇਲ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਤੋਂ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਵੱਲੋਂ ਕੀਤੇ ਯਤਨਾਂ ਅਤੇ ਖਾਲਸਾ ਪੰਥ ਅਕੈਡਮੀ ਬਰਮਿੰਘਮ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਇਸ ਦਾ ਉਦਘਾਟਨੀ ਸਮਾਗਮ ਬੀਤੇ ਕੱਲ੍ਹ ਪੰਥਕ ਰਵਾਇਤਾਂ ਨਾਲ ਹੋਇਆ, ਜਿਸ ਵਿਚ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਜੋਧ ਸਿੰਘ ਸਮਰਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਬੀਬੀ ਪਰਮਜੀਤ ਕੌਰ ਗੁਰੂ ਅੰਗਦ ਦੇਵ ਜੀ ਨਿਵਾਸ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਆਨਲਾਈਨ ਮੌਜੂਦਗੀ ਰਹੀ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਜਾਣਕਾਰੀ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਕੇਂਦਰ ਵਿਦੇਸ਼ ਵਿੱਚ ਰਹਿੰਦੀ ਸਿੱਖ ਸੰਗਤ ਦੀ ਮੰਗ ਉਤੇ ਖੋਲ੍ਹਿਆ ਗਿਆ ਹੈ। ਇਹ ਯੂਕੇ ਦੇ ਨਾਲ ਨਾਲ ਪੂਰੇ ਯੂਰਪ ਦੀਆਂ ਸੰਗਤਾਂ ਲਈ ਬਹੁਤ ਹੀ ਮਹੱਤਵਪੂਰਣ ਸਾਬਤ ਹੋਵੇਗਾ। ਇਸ ਕੇਂਦਰ ਰਾਹੀਂ ਸੰਗਤਾਂ ਤਖ਼ਤ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਜੁੜਨਗੀਆਂ। ਉਨ੍ਹਾਂ ਦੱਸਿਆ ਕਿ ਯੂਰਪ ਅਤੇ ਇੰਗਲੈਂਡ ਦੀਆਂ ਸੰਗਤਾਂ ਜਦੋਂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪੰਜਾਬ ਆਉਣਗੀਆਂ, ਤਾਂ ਇਸ ਤਾਲਮੇਲ ਕੇਂਦਰ ਰਾਹੀਂ ਉਨ੍ਹਾਂ ਲਈ ਰਿਹਾਇਸ਼, ਯਾਤਰਾ ਤੇ ਹੋਰ ਲੋੜੀਂਦੇ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਯਕੀਨੀ ਬਣਾਏ ਜਾਣਗੇ। ਇਸ ਨਾਲ ਸੰਗਤਾਂ ਨੂੰ ਦਰਸ਼ਨਾਂ ਅਤੇ ਸੇਵਾ ਸਮੇਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤਾਲਮੇਲ ਕੇਂਦਰ ਦੀ ਸੰਚਾਲਨ ਸੇਵਾ ਸ. ਗੁਰਿੰਦਰ ਸਿੰਘ ਬਾਵਾ ਨੂੰ ਸੌਂਪੀ ਗਈ ਹੈ, ਜੋ ਕਿ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦੇ ਨਾਲ ਨਾਲ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਵੀ ਮੈਂਬਰ ਹਨ। ਸ. ਬਾਵਾ ਦੇ ਵਿਸ਼ੇਸ਼ ਉਪਰਾਲੇ ਅਤੇ ਸਮਰਪਣ ਦੇ ਸਦਕਾ ਹੀ ਭਾਰਤ ਤੋਂ ਬਾਹਰ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਤਾਲਮੇਲ ਕੇਂਦਰ ਖੋਲ੍ਹਿਆ ਗਿਆ ਹੈ। ਐਡਵੋਕੇਟ ਧਾਮੀ ਨੇ ਸ. ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨੂੰ ਬਹੁਤ ਲਾਭ ਹੋਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਇਸ ਕਾਰਜ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਆਸਟਰੀਆ, ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਡਨ, ਖਾਲਸਾ ਦੀਵਾਨ ਸੁਸਾਇਟੀ ਲੰਡਨ, ਗੁਰੂ ਹਰਿਗੋਬਿੰਦ ਸਾਹਿਬ ਸੇਵਾ ਟਰੱਸਟ, ਗੁਰਦੁਆਰਾ ਗੁਰੂ ਅਮਰਦਾਸ ਜੀ, ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਜ਼ੀਅਮ, ਗੁਰਦੁਆਰਾ ਗੁਰੂ ਹਰਿਰਾਇ ਸਾਹਿਬ ਕਿੰਗਸਟਨ, ਨਿਹਕਾਮੀ ਸੇਵਾ ਟਰੱਸਟ ਯੂਕੇ ਸਮੇਤ ਮੈਨ ਚੈਸਟਰ ਲੰਡਨ, ਲੈਸਟਰ, ਬੈਲਜ਼ੀਅਮ, ਜਰਮਨੀ ਅਤੇ ਹਾਲੈਂਡ, ਇਟਲੀ ਦੀਆਂ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਕੀਤਾ ਗਿਆ ਹੈ।
ਇਸ ਮੌਕੇ ਸ. ਲਾਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਮਰਮਾਰ, ਸ. ਭਗਵਾਨ ਸਿੰਘ ਜੌਹਲ ਤੇ ਖਾਲਸਾ ਪੰਥ ਅਕੈਡਮੀ ਦੇ ਨੁਮਾਇੰਦੇ ਭਾਈ ਕਰਨਜੀਤ ਸਿੰਘ ਖ਼ਾਲਸਾ, ਭਾਈ ਤਲਵਿੰਦਰ ਸਿੰਘ ਮਸਤਾਨਾ, ਭਾਈ ਗੁਰਸੇਵਕ ਸਿੰਘ ਸ਼ੇਰਗਿੱਲ, ਭਾਈ ਗੁਲਿੰਦਰ ਸਿੰਘ, ਭਾਈ ਹਰਦੇਵ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਚਨ ਸਿੰਘ ਅਰੋੜਾ, ਭਾਈ ਸਵੇਰਾ ਸਿੰਘ, ਭਾਈ ਜਤਿੰਦਰ ਸਿੰਘ ਅਤੇ ਹੋਰ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ