Home » Blog » ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ, ਮਾਹਿਰਾਂ ਨੇ ਦਿੱਤੇ ਕੀਮਤੀ ਸੁਝਾਅ

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ, ਮਾਹਿਰਾਂ ਨੇ ਦਿੱਤੇ ਕੀਮਤੀ ਸੁਝਾਅ

SHARE ARTICLE

88 Views

ਅੰਮ੍ਰਿਤਸਰ , 1 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਏਆਈ ਤਕਨੀਕ ਦੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ। ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਦਾ ਸੋਸ਼ਲ ਮੀਡੀਏ ’ਤੇ ਲਗਾਤਾਰ ਵਾਧਾ ਵੱਡੀ ਚਿੰਤਾ ਵਾਲਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਸ ਖੇਤਰ ਵਿਚ ਕੰਮ ਕਰ ਰਹੇ ਮਾਹਿਰਾਂ ਤੋਂ ਸੁਝਾਅ ਲੈਣ ਲਈ ਅੱਜ ਦੀ ਇਕੱਤਰਤਾ ਬੁਲਾਈ ਸੀ, ਤਾਂ ਜੋ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਠੋਸ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੇ ਏਆਈ ਮਾਹਿਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ। ਇਕੱਤਰਤਾ ’ਚ ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਜਸਵਿੰਦਰ ਸਿੰਘ, ਡਾ. ਵਿਲੀਅਮ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਪ੍ਰਿੰਸੀਪਲ ਸ. ਲਖਵੀਰ ਸਿੰਘ, ਗੁਰੂ ਨਾਨਕ ਦੇਵ ਇੰਜੀ: ਕਾਲਜ ਲੁਧਿਆਣਾ ਤੋਂ ਡਾ. ਜਗਦੀਪ ਸਿੰਘ ਅਤੇ ਪ੍ਰੋ. ਸਤਿੰਦਰਪਾਲ ਸਿੰਘ, ਰਿਆਤ ਬਹਾਰਾ ਇੰਸਟੀਚਿਊਟ, ਹੁਸ਼ਿਆਰਪੁਰ ਤੋਂ ਡਾਇਰੈਕਟਰ ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਕੁਲਦੀਪ ਸਿੰਘ, ਦਿੱਲੀ ਤੋਂ ਡਾ. ਸਰਬਜੋਤ ਸਿੰਘ ਆਨੰਦ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਸਿਸਟਮ ਐਡਮਿਨਸਟ੍ਰੇਟਰ ਸ. ਕਰਮਵੀਰ ਸਿੰਘ ਆਦਿ ਹਾਜ਼ਰ ਸਨ। ਇਸੇ ਦੌਰਾਨ ਕੈਨੇਡਾ ਤੋਂ ਸ. ਗਿਆਨ ਸਿੰਘ ਸੰਧੂ, ਅਮਰੀਕਾ ਤੋਂ ਡਾ. ਹਰਿੰਦਰ ਸਿੰਘ ਅਤੇ ਏਆਈ ਮਾਹਿਰ ਡਾ. ਸੰਦੀਪ ਸਿੰਘ ਸੰਧਾ ਆਨਲਾਈਨ ਮਾਧਿਅਮ ਰਾਹੀਂ ਇਕੱਤਰਤਾ ’ਚ ਸ਼ਾਮਲ ਹੋਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ